June 6, 2026, 5:35 am
----------- Advertisement -----------
HomeNewsLatest Newsਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ :...

ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ/ ਜਲੰਧਰ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ’ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ ’ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ। ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ।

ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...