November 11, 2026, 11:13 pm
----------- Advertisement -----------
HomePunjabbusinessਮੁੱਖ ਮੰਤਰੀ ਮਾਨ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ...

ਮੁੱਖ ਮੰਤਰੀ ਮਾਨ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

Published on

----------- Advertisement -----------

ਐਸ.ਏ.ਐਸ.ਨਗਰ (ਮੁਹਾਲੀ), 23 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...