November 25, 2026, 4:36 am
----------- Advertisement -----------
HomeNewsBreaking Newsਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਤਸਵੀਰਾਂ ਆਈਆਂ...

ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਤਸਵੀਰਾਂ ਆਈਆਂ ਸਾਹਮਣੇ

Published on

----------- Advertisement -----------
  • ਅਜਨਾਲਾ ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਭਾਈ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ
  • ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸਮਰਥਕਾਂ ਨੇ ਕੀਤਾ ਹੰਗਾਮਾ
  • ਤੂਫਾਨ ਤੇ ਇਕ ਹੋਰ ਸਾਥੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਕੀਤੀ ਜਾ ਰਹੀ ਹੈ ਮੰਗ

ਅੰਮ੍ਰਿਤਸਰ, 23 ਫਰਵਰੀ 2023 – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਉਨ੍ਹਾਂ ਦੇ ਸਮਰਥਕ ਸੜਕਾਂ ’ਤੇ ਉਤਰ ਆਏ ਹਨ। ਗੁੱਸੇ ਵਿੱਚ ਆਏ ਹਜ਼ਾਰਾਂ ਲੋਕਾਂ ਨੇ ਬੰਦੂਕਾਂ, ਤਲਵਾਰਾਂ ਅਤੇ ਲਾਠੀਆਂ ਨਾਲ ਥਾਣੇ ਦਾ ਘਿਰਾਓ ਕੀਤਾ ਹੈ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਤਾਂ ਉਹ ਉਸ ਨੂੰ ਤੋੜ ਕੇ ਥਾਣੇ ਅੰਦਰ ਦਾਖ਼ਲ ਹੋ ਗਏ। ਮੌਕੇ ‘ਤੇ ਹੰਗਾਮਾ ਜਾਰੀ ਹੈ।

ਇਸ ਮੌਕੇ ਭਾਈ ਅਮ੍ਰਿਤਪਾਲ ਸਿੰਘ ਵੀ ਪਹੁੰਚੇ ਹਨ। ਹਾਲਾਂਕਿ ਭਾਈ ਅੰਮ੍ਰਿਤਪਾਲ ਸਿੰਘ ਸਮਰਥਕਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਵੀ ਨਜ਼ਰ ਆਏ। ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਅੰਦਰ ਭਾਈ ਅੰਮ੍ਰਿਤਪਾਲ ਦੇ ਨਾਲ ਬੈਠਕ ਕੀਤੀ ਜਾ ਰਹੀ ਹੈ। ਮੌਕੇ ’ਤੇ ਅਜਨਾਲਾ ਦੇ ਐਸਪੀ ਵੀ ਪਹੁੰਚ ਚੁੱਕੇ ਹਨ। ਅੰਮ੍ਰਿਤਪਾਲ ਸਿੰਘ ਨੇ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਨੇ ਵੀਰਵਾਰ ਸਵੇਰੇ 11 ਵਜੇ ਆਪਣੇ ਸਮਰਥਕਾਂ ਨੂੰ ਅਜਨਾਲਾ ਪਹੁੰਚਣ ਲਈ ਕਿਹਾ ਸੀ। ਇਸ ਤੋਂ ਬਾਅਦ ਇੱਥੇ ਭੀੜ ਇਕੱਠੀ ਹੋ ਗਈ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਪੁਲਿਸ ਵੀ ਸਰਗਰਮ ਹੋ ਗਈ ਅਤੇ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ। ਇਸ ਨਾਲ ਮਾਹੌਲ ਗਰਮ ਹੋ ਗਿਆ।

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲੀਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਕਾਰਨ ਅੰਮ੍ਰਿਤਪਾਲ ਗੁੱਸੇ ‘ਚ ਆ ਗਿਆ ਅਤੇ ਉਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫਤਾਰੀ ਦਾ ਐਲਾਨ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...