ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸਮਿਟ’ ਵੀਰਵਾਰ ਤੋਂ ਮੁਹਾਲੀ ਵਿੱਚ ਸ਼ੁਰੂ ਹੋ ਗਿਆ ਹੈ। ਦੋ ਰੋਜ਼ਾ ਸੰਮੇਲਨ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਾਂ ਨੂੰ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ। ਉਦਘਾਟਨੀ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀ ਮਿਹਨਤੀ ਹਨ ਅਤੇ ਪੰਜਾਬ ਪੰਜ ਦਰਿਆਵਾਂ ਵਾਲਾ ਸੂਬਾ ਹੈ। ਪੰਜਾਬੀਆਂ ਨੇ ਦੁਨੀਆ ਨੂੰ ਵੱਡੇ ਵਿਚਾਰ ਅਤੇ ਸਟਾਰਟਅੱਪ ਦਿੱਤੇ ਹਨ। ਮੁੱਖ ਮੰਤਰੀ ਨੇ ਜ਼ੋਮੈਟੋ, ਓਲਾ ਆਦਿ ਦੇ ਨਾਂ ਵੀ ਸੂਚੀਬੱਧ ਕੀਤੇ। ‘ਆਪ’ ਸਰਕਾਰ ਨੂੰ ਆਪਣੇ ਪਹਿਲੇ ਨਿਵੇਸ਼ਕ ਸੰਮੇਲਨ ਤੋਂ ਸੂਬੇ ਲਈ ਕਰੋੜਾਂ ਰੁਪਏ ਦੇ ਵੱਡੇ ਪ੍ਰੋਜੈਕਟ ਮਿਲਣ ਦੀ ਆਸ ਹੈ। ਸੰਮੇਲਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਮੁੱਖ ਸਕੱਤਰ ਪੰਜਾਬ ਵੀਕੇ ਜੰਜੂਆ ਮੰਚ ‘ਤੇ ਮੌਜੂਦ ਸਨ।
----------- Advertisement -----------
ਮੁੱਖ ਮੰਤਰੀ ਵੱਲੋਂ ਜਲੰਧਰ ‘ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ
Published on
----------- Advertisement -----------












