ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦੇ ਤੀਜੇ ਮੈਚ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਕਪਤਾਨ ਪੈਟ ਕਮਿੰਸ ਤੀਜੇ ਟੈਸਟ ਤੋਂ ਬਾਹਰ ਹੋ ਗਏ ਹਨ। ਪੈਟ ਕਮਿੰਸ ਦੀ ਮਾਂ ਬਿਮਾਰ ਹੈ ਅਤੇ ਉਹ ਉਨ੍ਹਾਂ ਨੂੰ ਮਿਲਣ ਆਸਟ੍ਰੇਲੀਆ ਗਏ ਹਨ। ਜਿਸ ਕਾਰਨ ਉਹ ਤੀਜੇ ਟੈਸਟ ‘ਚ ਆਸਟ੍ਰੇਲੀਆਈ ਟੀਮ ਦਾ ਹਿੱਸਾ ਨਹੀਂ ਹੋਣਗੇ। ਸਟੀਵ ਸਮਿਥ ਇੰਦੌਰ ਵਿੱਚ ਆਸਟਰੇਲੀਆਈ ਟੀਮ ਦੀ ਅਗਵਾਈ ਕਰਨਗੇ।
ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ 1 ਤੋਂ 5 ਮਾਰਚ ਤੱਕ ਇੰਦੌਰ ਦੇ ਹੋਲਕਰ ਮੈਦਾਨ ‘ਤੇ ਖੇਡਿਆ ਜਾਵੇਗਾ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਜਾ ਟੈਸਟ ਮੈਚ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਆ ਖਿਲਾਫ ਚਾਰ ਮੈਚਾਂ ਦੀ ਬਾਰਡਰ ਗਾਵਸਕਰ ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ ਹੈ।
----------- Advertisement -----------
ਆਸਟ੍ਰੇਲੀਆਈ ਟੀਮ ਨੂੰ ਵੱਡਾ ਝਟਕਾ, ਕਪਤਾਨ ਪੈਟ ਕਮਿੰਸ ਤੀਜੇ ਟੈਸਟ ਤੋਂ ਹੋਏ ਬਾਹਰ
Published on
----------- Advertisement -----------
----------- Advertisement -----------












