August 27, 2026, 10:25 pm
----------- Advertisement -----------
HomeNewsLatest Newsਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ...

ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 24 ਫ਼ਰਵਰੀ: ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ ਜਿਸ ਵਿੱਚ ਸ੍ਰੀ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ, ਸ੍ਰੀ ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ, ਸ੍ਰੀ ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ, ਸ੍ਰੀ ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸ੍ਰੀ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸਨ। ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ, ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ ਵੀ ਖੋਲ੍ਹਣ ਲਈ ਤਿਆਰ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।

ਹਿੰਦੂਜਾ ਗਰੁੱਪ ਦੇ ਵਫ਼ਦ ਨੇ ਪੰਜਾਬ ਦੀ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...