November 25, 2026, 7:45 am
----------- Advertisement -----------
HomeNewsLatest Newsਸੂਬੇ ਦੇ ਸਮਾਜਿਕ-ਆਰਥਿਕ ਵਿਕਾਸ 'ਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ...

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਦਿੱਤਾ ਭਰਵਾਂ ਹੁੰਗਾਰਾ

Published on

----------- Advertisement -----------

ਐਸ.ਏ.ਐਸ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ ‘ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਸ੍ਰੀ ਥਾਪਰ ਨੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ।

ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ ’ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ।

ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਤਾਰ ਕਰਨ ਦਾ ਫੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ, ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੂਬੇ ਵਿੱਚ ਸੀ.ਐਨ.ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ। ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...