ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਵੀ ਅਜਨਾਲਾ, ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਵਿਚ ਦਾਖਲ ਹੋਣ ਤੇ ਪੁਲਿਸ ਨਾਲ ਝੜਪ ਦੀ ਵਾਪਰੀ ਘਟਨਾ ‘ਤੇ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਕਿਹਾ ਕਿ- ” ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ। ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ। ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਹੋਇਆ ਉਹ ਹੀ ਮੈਂ ਜੋ ਉਸ ਸਮੇਂ ਆਖਿਆ ਸੀ।”
----------- Advertisement -----------
ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ: ਕੰਗਨਾ ਰਣੌਤ
Published on
----------- Advertisement -----------












