June 12, 2026, 8:46 pm
----------- Advertisement -----------
HomeNewsEntertainmentਦਿਲਜੀਤ ਦੋਸਾਂਝ ਦਾ ਇਹ ਯੋਗ ਆਸਨ ਦੇਖ ਹਰ ਕੋਈ ਹੈ ਹੈਰਾਨ,ਦੇਖੋ ਤਸਵੀਰਾਂ...

ਦਿਲਜੀਤ ਦੋਸਾਂਝ ਦਾ ਇਹ ਯੋਗ ਆਸਨ ਦੇਖ ਹਰ ਕੋਈ ਹੈ ਹੈਰਾਨ,ਦੇਖੋ ਤਸਵੀਰਾਂ ਤੇ ਵੀਡੀਓਜ਼

Published on

----------- Advertisement -----------

ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਦੀ ਫੈਨ ਫਾਲੋਇੰਗ ਕਾਫ਼ੀ ਜ਼ਿਆਦਾ ਹੈ। ਦਿਲਜੀਤ ਆਪਣੀ ਆਵਾਜ਼ ਨਾਲ ਲੱਖਾਂ ਦਿਲ ਜਿੱਤ ਚੁੱਕੇ ਹਨ ਅਤੇ ਉਨ੍ਹਾਂ ਦੀ ਦਮਦਾਰ ਅਦਾਕਾਰੀ ਨੂੰ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਦਿਲਜੀਤ ਪੰਜਾਬੀ ਸਿਨੇਮਾ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੇ ਕਿਰਦਾਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇ ਹਨ। ਹਾਲ ਹੀ ‘ਚ ਦਿਲਜੀਤ ਦੋਸਾਂਝ ਦਾ ਵੱਖਰਾ ਹੀ ਰੂਪ ਦੇਖਣ ਨੂੰ ਮਿਲਿਆ ਹੈ ।

ਪਿਛਲੇ ਸਾਲ ਦਿਲਜੀਤ ਦੋਸਾਂਝ ਨੇ ਆਪਣੇ ਯੋਗ ਆਸਨ ਕਰਦਿਆਂ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਸ਼ਾਇਦ ਹੀ ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਆਪਣਾ ਇਹ ਰੂਪ ਪ੍ਰਸ਼ੰਸਕਾਂ ਨੂੰ ਦਿਖਾਇਆ ਹੋਵੇਗਾ। ਉਥੇ ਦਿਲਜੀਤ ਨੇ ਅੱਜ ਇਕ ਹੋਰ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਯੋਗ ਆਸਨ ਕਰ ਰਹੇ ਹਨ, ਜੋ ਕਿ ਬੇਹੱਦ ਮੁਸ਼ਕਿਲ ਵੀ ਹਨ। ਇੰਸਟਾਗ੍ਰਾਮ ਰੀਲ ’ਤੇ ਸਾਂਝੀ ਕੀਤੀ ਗਈ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਦਿਲਜੀਤ ਦੋਸਾਂਝ ਵੱਖ-ਵੱਖ ਆਸਨ ਕਰ ਰਹੇ ਹਨ। ਦਿਲਜੀਤ ਦੋਸਾਂਝ ਦੀ ਫਲੈਕਸੀਬਿਲੀਟੀ ਦੀ ਝਲਕ ਵੀ ਇਸ ਵੀਡੀਓ ਤੋਂ ਸਾਨੂੰ ਦੇਖਣ ਨੂੰ ਮਿਲ ਜਾਂਦੀ ਹੈ।

https://www.instagram.com/p/CYVRDgDJRiv/

ਇਸ ਵੀਡੀਓ ਦੀ ਕੈਪਸ਼ਨ ’ਚ ਦਿਲਜੀਤ ਦੋਸਾਂਝ ਨੇ ‘ਜ਼ੀਰੋ’ ਲਿਖਿਆ ਹੈ। ਦੱਸ ਦੇਈਏ ਕਿ ਇਸ ਸਾਲ ਦਿਲਜੀਤ ਦੋਸਾਂਝ ਆਪਣੇ ਲਾਈਵ ਸ਼ੋਅਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦਿਲਜੀਤ ਵਾਰ-ਵਾਰ ਇਸ ਗੱਲ ਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰ ਚੁੱਕੇ ਹਨ ਪਰ ਜਿਸ ਹਿਸਾਬ ਨਾਲ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵੱਧ ਰਹੇ ਹਨ, ਲਾਈਵ ਸ਼ੋਅਜ਼ ਸਾਨੂੰ ਦੇਖਣ ਨੂੰ ਮਿਲਦੇ ਹਨ ਜਾਂ ਨਹੀਂ, ਇਹ ਤਾਂ ਆਉਣ ਵਾਲੇ ਸਮੇਂ ’ਚ ਹੀ ਪਤਾ ਚੱਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...