July 23, 2026, 1:24 am
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ‘ਤੇ ਪਤਨੀ ਆਲੀਆ ਨੇ ਲਗਾਏ ਗੰਭੀਰ ਇਲਜ਼ਾਮ, ਵੀਡੀਓ...

ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ‘ਤੇ ਪਤਨੀ ਆਲੀਆ ਨੇ ਲਗਾਏ ਗੰਭੀਰ ਇਲਜ਼ਾਮ, ਵੀਡੀਓ ਸਾਂਝੀ ਕਰ ਦੱਸੀ ਆਪਣੀ ਹਾਲਤ  

Published on

----------- Advertisement -----------

ਬਾਲੀਵੁੱਡ ਅਦਾਕਾਰ ਨਵਾਜ਼ੁਦੀਨ ਸਿੱਦੀਕੀ ਪਿਛਲੇ ਕੁੱਝ ਸਮੇਂ ਤੋਂ ਆਪਣੇ ਕੰਮ ਕਾਰਨ ਘੱਟ ਤੇ ਵਿਵਾਦਾਂ ਕਾਰਨ ਜ਼ਿਆਦਾ ਸੁਰਖੀਆਂ ‘ਚ ਨੇ। ਉਨ੍ਹਾਂ ਦੀ ਸਾਬਕਾ ਪਤਨੀ ਆਲੀਆ ਸਿੱਦੀਕੀ ਨੇ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਕੁੱਟਮਾਰ ਅਤੇ ਕਮਰੇ ‘ਚ ਬੰਦ ਕਰਨ ਦੇ ਦੋਸ਼ ਲਗਾਏ ਨੇ। ਆਲੀਆ ਸਿੱਦੀਕੀ ਨੇ ਨਵਾਜ਼ੁਦੀਨ ਸਿੱਦੀਕੀ ‘ਤੇ ਜਬਰ-ਜਨਾਹ ਦਾ ਕੇਸ ਦਰਜ ਵੀ ਕਰਵਾਇਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਅਦਾਕਾਰ ‘ਤੇ ਗੰਭੀਰ ਦੋਸ਼ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਉਹ ਇਸ ਵੀਡੀਓ ‘ਚ ਰੋਂਦੀ ਹੋਈ ਕਹਿ ਰਹੀ ਹੈ ਕਿ ਨਵਾਜ਼ੂਦੀਨ ਸਿੱਦੀਕੀ ਉਸ ਤੋਂ ਬੱਚੇ ਖੋਹਣਾ ਚਾਹੁੰਦੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨਾਂ ਨੇ ਲਿਖਿਆ ਕਿ, “ਇੱਕ ਮਹਾਨ ਅਦਾਕਾਰ, ਜੋ ਅਕਸਰ ਮਹਾਨ ਇਨਸਾਨ ਬਣਨ ਦੀ ਕੋਸ਼ਿਸ਼ ਕਰਦਾ ਹੈ। ਉਸ ਦੀ ਬੇਦਰਦ ਮਾਂ ਜੋ ਮੇਰੇ ਮਾਸੂਮ ਬੱਚੇ ਨੂੰ ਨਾਜਾਇਜ਼ ਆਖਦੀ ਹੈ ਤੇ ਇਹ ਘਟੀਆ ਆਦਮੀ ਚੁੱਪ ਰਹਿੰਦਾ ਹੈ। ਕੱਲ ਹੀ ਵਰਸੋਵਾ ਪੁਲਿਸ ਸਟੇਸ਼ਨ ‘ਚ ਉਸ ਦੇ ਖ਼ਿਲਾਫ਼ ਜਬਰ-ਜ਼ਨਾਹ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕੁੱਝ ਵੀ ਹੋ ਜਾਵੇ, ਮੈਂ ਆਪਣੇ ਮਾਸੂਮ ਬੱਚਿਆਂ ਨੂੰ ਇਨ੍ਹਾਂ ਬੇਰਹਿਮ ਹੱਥਾਂ ‘ਚ ਨਹੀਂ ਜਾਣ ਦਿਆਂਗੀ।”

ਦੱਸ ਦਈਏ ਕਿ ਹਾਲ ਹੀ ‘ਚ ਨਵਾਜ਼ੂਦੀਨ ਸਿੱਦੀਕੀ ਨੇ ਆਪਣੀ ਪਤਨੀ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਚੁੱਪੀ ਤੋੜੀ ਹੈ। ਇੱਕ ਇੰਟਰਵਿਊ ‘ਚ ਇਸ ਮਾਮਲੇ ‘ਤੇ ਗੱਲਬਾਤ ਕਰਦਿਆਂ ਨਵਾਜ਼ੂਦੀਨ ਸਿੱਦੀਕੀ ਨੇ ਕਿਹਾ, “ਮੈਂ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦਾ। ਮੈਂ ਸਿਰਫ ਇਹੀ ਚਾਹੁੰਦਾ ਹਾਂ ਕਿ ਮੇਰੇ ਬੱਚੇ ਸਕੂਲ ਜਾਣ। ਇਸ ਸਭ ਦੇ ਕਾਰਨ ਮੇਰੇ ਬੱਚਿਆਂ ਦੀ ਪੜ੍ਹਾਈ ਬੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੇਰੇ ਬੱਚੇ ਦੁੱਬਈ ‘ਚ ਪੜ੍ਹਦੇ ਹਨ ਤੇ ਉਹ ਪਿਛਲੇ ਇੱਕ ਮਹੀਨੇ ਤੋਂ ਇੱਥੇ ਹਨ। ਮੈਂ ਸਿਰਫ਼ ਇਹ ਅਪੀਲ ਕਰਨਾ ਚਾਹਾਂਗਾ ਕਿ ਮੇਰੇ ਬੱਚੇ ਸਕੂਲ ਜਾਣ।”   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...