November 6, 2026, 10:18 pm
----------- Advertisement -----------
HomeNewsLatest Newsਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾ ਮਾਜਰਾ

ਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾ ਮਾਜਰਾ

Published on

----------- Advertisement -----------

ਚੰਡੀਗੜ੍ਹ: 25 ਫਰਵਰੀ, 2023: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੌਰਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟਾਏ।
ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ‘ਬੋਲ ਪੰਜਾਬ ਦੇ-2023’ ਸਮਾਗਮ ਕਰਵਾਇਆ ਗਿਆ ਜੋ ਜਗਦੀਸ਼ ਸਿੰਘ ਜੱਗੀ, ਭੰਗ, ਸਟੇਜ ਅਤੇ ਫਿਲਮ ਕਲਾਕਾਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਅਮਰਪਾਲ ਸਿੰਘ ਆਈ.ਏ.ਐਸ. ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਰੰਗ ਬੰਨ੍ਹਿਆ।
ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਲਘੂ ਨਾਟਕ “ਫ਼ਾਈਲ ਦੀ ਕਸਮ” ਪੇਸ਼ ਕੀਤਾ ਗਿਆ ਜੋ ਇੱਕ ਅਫ਼ਸਰ ਅਤੇ ਮੁਲਾਜ਼ਮਾਂ ਦਰਮਿਆਨ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੀ ਹਾਸਰਸ ਪੇਸ਼ਕਾਰੀ ਨਾਲ ਵਾਹ ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ।
ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਹਨਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਨੂੰ ਸਿਖਰ ‘ਤੇ ਪਹੁੰਚਾਇਆ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਤੇ ਬਲਬੀਰ ਸਿੰਘ ਨੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...