September 16, 2026, 10:54 am
----------- Advertisement -----------
HomeNewsEntertainmentਤਜ਼ਾਕਿਸਤਾਨ ਛੱਡ ਕੇ ਭਾਰਤ 'ਚ ਕਾਰੋਬਾਰ ਕਰੇਗਾ ਅਬਦੁ ਰੋਜ਼ਿਕ, ਮੁੰਬਈ 'ਚ ਖੋਲ੍ਹੇਗਾ...

ਤਜ਼ਾਕਿਸਤਾਨ ਛੱਡ ਕੇ ਭਾਰਤ ‘ਚ ਕਾਰੋਬਾਰ ਕਰੇਗਾ ਅਬਦੁ ਰੋਜ਼ਿਕ, ਮੁੰਬਈ ‘ਚ ਖੋਲ੍ਹੇਗਾ ਆਪਣਾ ਰੈਸਟੋਰੈਂਟ

Published on

----------- Advertisement -----------

ਮਸ਼ਹੂਰ ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ 16 ਦੇ ਖਤਮ ਹੋਣ ਤੋਂ ਬਾਅਦ ਤੋਂ ਹੀ ਅਬਦੂ ਰੋਜ਼ਿਕ ਲਾਈਮਲਾਈਟ ਵਿੱਚ ਹਨ। ਹਾਲ ਹੀ ‘ਚ ਉਨ੍ਹਾਂ ਨੂੰ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਕ ਖੁਸ਼ਖਬਰੀ ਸਾਂਝੀ ਕੀਤੀ। ਇਸ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਤਾਜਿਕਸਤਾਨ ਦੇ ਮਸ਼ਹੂਰ ਗਾਇਕ ਅਬਦੂ ਭਾਰਤ ‘ਚ ਦਰਸ਼ਕਾਂ ਦੇ ਨਾਲ-ਨਾਲ ਸਲਮਾਨ ਖਾਨ ਦੇ ਵੀ ਚਹੇਤੇ ਹਨ। ਇਹ ਵੀਡੀਓ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਕਾਫੀ ਖੁਸ਼ ਹੋਏ। ਇਸ ਵੀਡੀਓ ‘ਚ ਅਬਦੂ ਏਅਰਪੋਰਟ ‘ਤੇ ਕਾਰ ਤੋਂ ਹੇਠਾਂ ਉਤਰਿਆ, ਫਿਰ ਪਾਪਰਾਜ਼ੀ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਹ ਜਲਦ ਹੀ ਮੁੰਬਈ ‘ਚ ਆਪਣਾ ਰੈਸਟੋਰੈਂਟ ਖੋਲ੍ਹਣ ਜਾ ਰਿਹਾ ਹੈ।

ਉਨ੍ਹਾਂ ਕਿਹਾ, ‘ਮੈਂ ਬਹੁਤ ਜਲਦ ਭਾਰਤ ‘ਚ ਆਪਣਾ ਰੈਸਟੋਰੈਂਟ ਖੋਲ੍ਹਣ ਜਾ ਰਿਹਾ ਹਾਂ, ਮੈਂ 6 ਮਾਰਚ ਨੂੰ ਭਾਰਤ ਵਾਪਸ ਆਵਾਂਗਾ ਅਤੇ ਮੁੰਬਈ ‘ਚ ਆਪਣਾ ਰੈਸਟੋਰੈਂਟ ਖੋਲ੍ਹਾਂਗਾ।’ ਇੰਨਾ ਹੀ ਨਹੀਂ, ਅਬਦੂ ਨੇ ਪਾਪਰਾਜ਼ੀ ਅਤੇ ਪ੍ਰਸ਼ੰਸਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ, ‘ਬਰਗਰ ਖਾਣ ਲਈ ਜ਼ਰੂਰ ਆਉਣਾ’। ਅਬਦੂ ਰੋਜ਼ਿਕ ਦਾ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨਾਲ ਚੰਗਾ ਰਿਸ਼ਤਾ ਸਾਂਝਾ ਹੈ। ਹਾਲ ਹੀ ‘ਚ ਦੋਹਾਂ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ ਸਲਮਾਨ ਉਨ੍ਹਾਂ ਨੂੰ ਗੋਦ ‘ਚ ਚੁੱਕ ਕੇ ਡਾਂਸ ਕਰਦੇ ਨਜ਼ਰ ਆ ਰਹੇ ਹਨ, ਇਸ ਲਈ ਉਨ੍ਹਾਂ ਨੂੰ ਸਲਮਾਨ ਦੇ ‘ਭਾਈਜਾਨ’ ਟੈਗ ਵਾਂਗ ‘ਛੋਟਾ ਭਾਈਜਾਨ’ ਦਾ ਨਾਂ ਦਿੱਤਾ ਗਿਆ ਹੈ। ਪ੍ਰਸ਼ੰਸਕ ਅਕਸਰ ਉਨ੍ਹਾਂ ਨੂੰ ਇਸ ਨਾਂ ਨਾਲ ਬੁਲਾਉਂਦੇ ਹਨ। ਇਸ ਤੋਂ ਇਲਾਵਾ ਅਬਦੂ ਨੇ ‘ਬਿੱਗ ਬੌਸ 16’ ਦੇ ਫਿਨਾਲੇ ਐਪੀਸੋਡ ‘ਚ ਪੁਸ਼ਟੀ ਕੀਤੀ ਸੀ ਕਿ ਉਹ ‘ਬਿੱਗ ਬ੍ਰਦਰ ਯੂਕੇ’ ‘ਚ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...