August 26, 2026, 5:20 am
----------- Advertisement -----------
HomeNewsLatest Newsਮਾਨ ਸਰਕਾਰ ’ਤੇ ਜਦੋਂ ਕਿਸੇ ਤਰ੍ਹਾਂ ਦਾ ਦਾਗ ਨਹੀਂ ਤਾਂ ਹੁਣ ਕਮਿਊਨਲ...

ਮਾਨ ਸਰਕਾਰ ’ਤੇ ਜਦੋਂ ਕਿਸੇ ਤਰ੍ਹਾਂ ਦਾ ਦਾਗ ਨਹੀਂ ਤਾਂ ਹੁਣ ਕਮਿਊਨਲ ਸਾਜ਼ਿਸ਼ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ – ਕੰਗ

Published on

----------- Advertisement -----------

ਪ੍ਰੈਸ ਕਾਨਫਰੰਸ ਦੇ ਦੌਰਾਨ ਆਪ ਦੇ ਬੁਲਾਰਿਆਂ ਨੇ ਕਿਹਾ ਕਿ ਆਰਗਨਾਈਜ਼ ਕ੍ਰਾਈਮ ਦੇ ਨਾਲ ਜੋ ਲੋਕ ਜੁੜੇ ਹਨ ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਪ ਆਗੂਆਂ ਨੇ ਚੈਲੰਜ ਕੀਤਾ ਕਿ ਸਾਡੇ ਕਿਸੇ ਮੰਤਰੀ ਜਾਂ ਵਿਧਾਇਕ ਦਾ ਗੈਂਗਸਟਰਾਂ ਦੇ ਨਾਲ ਸਬੰਧ ਜੋੜ ਕੇ ਦਿਖਾਓ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਨਾਲਾ ਘਟਨਾ ਨੂੰ ਲੈ ਕੇ ਕਿਹਾ ਕਿ ਅਜਿਹੇ ਲੋਕਾਂ ਕਰ ਕੇ ਅਜਿਹੀਆਂ ਘਟਨਾਵਾਂ ਹੋਈਆਂ ਹਨ । ਹਾਲਾਂਕਿ ਪੁਲਿਸ ਨੇ ਬੇਸ਼ੱਕ ਖੁੱਦ ਜ਼ਖਮ ਖਾਧੇ ਹਨ ਪਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਹੋਣ ਦਿੱਤੀ ।

ਇਸ ਦੌਰਾਨ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ’ਤੇ ਜਦੋਂ ਕਿਸੇ ਤਰ੍ਹਾਂ ਦਾ ਦਾਗ ਨਹੀਂ ਤਾਂ ਹੁਣ ਕਮਿਊਨਲ ਸਾਜ਼ਿਸ਼ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਪੰਜਾਬੀਆਂ ਨੂੰ ਪਤਾ ਲੱਗ ਗਿਆ ਹੈ ।ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਫ੍ਰੀ ਹੈਂਡ ਦਿੱਤੇ ਹੋਏ ਹਨ , ਜੋ ਲੋਕ ਮਸ਼ੀਨਾਂ ਦੇ ਨਾਲ ਪੈਸੇ ਣਿਦੇ ਹਨ ਉਨ੍ਹਾਂ ਨੂੰ ਅੰਦਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਂ ਚਾਹੁੰਦੀ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਰੂਲ ਲੱਗੇ।ਜਦਕਿ ਇਹ ਜਾਂਚ ਦੇ ਵਿੱਚ ਸਾਹਮਣੇ ਆਵੇਗਾ ਕਿ ਇਨਵੈਸਟਮੈਂਟ ਮੀਟ ਦੇ ਚੱਲਦਿਆਂ ਅਜਨਾਲਾ ਘਟਨਾ ਕਿਵੇਂ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਗੋਵਿੰਦਵਾਲ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਹੈ ਉਸ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ । ਇਸ ਤੋਂ ਇਲਾਵਾ ਪੱਟੀ ਮਾਮਲੇ ਅਤੇ ਪਟਿਆਲਾ ਦੀ ਘਟਨਾ ਦੀ ਵੀ ਸੱਚਾਈ ਦਾ ਪਤਾ ਲੱਗ ਜਾਵੇਗਾ।

ਦਰਅਸਲ ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕਦਿਆਂ ਇਹ ਕਿਹਾ ਸੀ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਵਿੱਚ ਥਾਣੇ ’ਤੇ ਕਬਜ਼ਾ ਕੀਤਾ ਗਿਆ ਅਤੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ। ਮੂਸੇਵਾਲਾ ਦੇ ਕਾਤਲਾਂ ਦਾ ਜੇਲ੍ਹ ਦੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਉਨ੍ਹਾਂ ਕਿਹਾ ਕਿ ਨਾ ਜੇਲ੍ਹਾਂ ਦੇ ਅੰਦਰ ਅਤੇ ਨਾ ਹੀ ਬਾਹਰ ਕੋਈ ਕਾਨੂੰਨ ਹੈ। ਦਿੱਲੀ ਵਿੱਚ ਵੱਡਾ ਸ਼ਰਾਬ ਘੁਟਾਲਾ ਕੀਤਾ ਗਿਆ ਅਤੇ ਮੁਨਾਫ਼ਾ ਕੁਝ ਲੋਕਾਂ ਨੂੰ ਪਹੁੰਚਾਇਆ ਗਿਆ। ਉਨ੍ਹਾਂ ਰਾਜੇਸ਼ ਚੌਧਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ’ਤੇ ਸਰਕਾਰ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...