June 29, 2026, 2:33 pm
----------- Advertisement -----------
HomeNewsLatest Newsਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65...

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਕੀਤੇ ਜਾਰੀ : ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ। ਮੰਤਰੀ ਨੇ ਉਸਾਰੀ ਕਿਰਤੀਆਂ ਨੁੰ ਅਪੀਲ ਕੀਤੀ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...