November 25, 2026, 8:37 am
----------- Advertisement -----------
HomeNewsBreaking Newsਸ਼ਰਾਬ ਦੇ ਨਸ਼ੇ 'ਚ ਨਾਈਜੀਰੀਅਨ ਨੇ ਕੀਤਾ ਹੰਗਾਮਾ, ਲੋਕਾਂ ਨੇ ਰੱਸੀ ਨਾਲ...

ਸ਼ਰਾਬ ਦੇ ਨਸ਼ੇ ‘ਚ ਨਾਈਜੀਰੀਅਨ ਨੇ ਕੀਤਾ ਹੰਗਾਮਾ, ਲੋਕਾਂ ਨੇ ਰੱਸੀ ਨਾਲ ਬੰਨ੍ਹ ਕੇ ਕੀਤਾ ਪੁਲਿਸ ਹਵਾਲੇ

Published on

----------- Advertisement -----------

ਜ਼ੀਰਕਪੁਰ, 28 ਫਰਵਰੀ 2023 – ਵੀਆਈਪੀ ਰੋਡ ਨੇੜੇ ਪਿੰਡ ਲੋਹਗੜ੍ਹ ਵਿੱਚ ਸਥਿਤ ਆਸ਼ਿਆਨਾ ਹੋਮਜ਼ ਵਿੱਚ ਨਸ਼ੇ ਦੀ ਹਾਲਤ ਵਿੱਚ ਪੀਜੀ ਵਿੱਚ ਰਹਿ ਰਹੇ ਇੱਕ ਨਾਈਜੀਰੀਅਨ ਨੌਜਵਾਨ ਨੇ ਹੰਗਾਮਾ ਕੀਤਾ। ਨਾਈਜੀਰੀਅਨ ਨੌਜਵਾਨ ਨੇ ਆਪਣੇ ਕੱਪੜੇ ਲਾਹ ਦਿੱਤੇ ਅਤੇ ਲੋਕਾਂ ਨਾਲ ਬਦਸਲੂਕੀ ਕੀਤੀ। ਹੰਗਾਮਾ ਕਰਨ ਵਾਲੇ ਮੁਲਜ਼ਮ ਨੂੰ ਸੁਸਾਇਟੀ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਫੜਿਆ।

ਦੋਸ਼ ਹੈ ਕਿ ਉਸ ਨੇ ਪਿੰਡ ਲੋਹਗੜ੍ਹ ਦੇ ਬੱਚਿਆਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਪਿੰਡ ਵਾਸੀਆਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਸੋਸਾਇਟੀ ਵਿੱਚ ਵੜ ਗਿਆ। ਇਸ ਦੌਰਾਨ ਸੁਸਾਇਟੀ ਵਾਸੀਆਂ ਨੇ ਉਸ ਨੂੰ ਫੜ ਕੇ ਰੱਸੀ ਨਾਲ ਬੰਨ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ।

ਲੋਕਾਂ ਨੇ ਦੋਸ਼ ਲਾਇਆ ਕਿ ਉਹ ਪਹਿਲਾਂ ਵੀ ਕਈ ਵਾਰ ਪੀਜੀ ਮਾਲਕ ਨੂੰ ਕਥਿਤ ਦੋਸ਼ੀਆਂ ਦੀਆਂ ਗਲਤ ਹਰਕਤਾਂ ਸਬੰਧੀ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਸੁਸਾਇਟੀ ਵਾਸੀਆਂ ਨੇ ਮੁਲਜ਼ਮ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਸਥਿਤ ਪੀਜੀ ਵਿੱਚ ਰਹਿੰਦੇ ਲੜਕੇ-ਲੜਕੀਆਂ ਅਤੇ ਕੁਝ ਨਾਈਜੀਰੀਅਨ ਸ਼ਰਾਬੀ ਹਾਲਤ ਵਿੱਚ ਰੋਜ਼ਾਨਾ ਹੰਗਾਮਾ ਕਰਦੇ ਹਨ।

ਇਸ ਤੋਂ ਸੁਸਾਇਟੀ ਅਤੇ ਆਲੇ-ਦੁਆਲੇ ਦੇ ਲੋਕ ਬਹੁਤ ਚਿੰਤਤ ਹਨ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਇਹ ਲੋਕ ਇੱਥੇ ਨਸ਼ਿਆਂ ਦੇ ਕਾਰੋਬਾਰ ਦੇ ਨਾਲ-ਨਾਲ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਵੀ ਕਰਦੇ ਹਨ। ਉਨ੍ਹਾਂ ਨੂੰ ਡਰ ਹੈ ਕਿ ਇਹ ਸਮਾਜ ਵਿਰੋਧੀ ਅਨਸਰ ਉਨ੍ਹਾਂ ਦੇ ਬੱਚਿਆਂ ਨੂੰ ਵੀ ਪ੍ਰਭਾਵਿਤ ਕਰਨਗੇ। ਪੀੜਤ ਸੁਸਾਇਟੀ ਵਾਸੀਆਂ ਨੇ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...