ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸਮਾਚਾਰ ਏਜੰਸੀ ਮੁਤਾਬਕ ਸੁਪਰੀਮ ਕੋਰਟ ਨੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਸਿਸੋਦੀਆ ਦੀ ਅਰਜ਼ੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਉਸ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਸਿਸੋਦੀਆ ਦੇ ਵਕੀਲ ਨੂੰ ਕਿਹਾ- ਤੁਹਾਨੂੰ ਹਾਈ ਕੋਰਟ ਜਾਣਾ ਚਾਹੀਦਾ ਸੀ, ਤੁਸੀਂ ਸਿੱਧੇ ਸੁਪਰੀਮ ਕੋਰਟ ਤੋਂ ਜ਼ਮਾਨਤ ਕਿਉਂ ਮੰਗ ਰਹੇ ਹੋ? ਇਹ ਚੰਗੀ ਪਰੰਪਰਾ ਨਹੀਂ ਹੈ। ਇਸ ਫੈਸਲੇ ‘ਤੇ ਆਮ ਆਦਮੀ ਪਾਰਟੀ ਨੇ ਕਿਹਾ, “ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹੁਣ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ।” ਦਿੱਲੀ ਦੇ ਉਪ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਕਾਂਗਰਸ ਨੇਤਾ ਅਤੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਉਨ੍ਹਾਂ ਦੀ ਤਰਫੋਂ ਪੇਸ਼ ਹੋਏ। ਸੀਜੇਆਈ ਦੀ ਅਗਵਾਈ ਵਾਲੀ ਬੈਂਚ ਨੇ ਮੰਗਲਵਾਰ ਦੁਪਹਿਰ ਨੂੰ ਪਟੀਸ਼ਨ ‘ਤੇ ਸੁਣਵਾਈ ਕੀਤੀ।
----------- Advertisement -----------
SC ਤੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ; CJI ਨੇ ਕਿਹਾ- ਜ਼ਮਾਨਤ ਲਈ ਹਾਈਕੋਰਟ ਜਾਓ
Published on
----------- Advertisement -----------












