ਪੰਜਾਬ ਸਰਕਾਰ ਵੱਲੋ ਸੂਬੇ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਪੰਜਾਬ ਦੇ ਸਾਰੇ ਸਕੂਲ ਸਵੇਰ 8:30 ਵਜੇ ਤੋਂ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ‘ਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਅਤੇ ਇਸਦੇ ਨਾਲ ਹੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਬਾਅਦ ਦੁਪਹਿਰ 2:50 ‘ਤੇ ਸਾਰੀ ਛੁੱਟੀ ਹੋਵੇਗੀ। ਇਹ ਸਮਾਂ ਮਿਤੀ 01-ਮਾਰਚ-2023 ਤੋਂ 31-ਮਾਰਚ-2023 ਤੱਕ ਬਦਲਿਆ ਗਿਆ ਹੈ।













