November 17, 2026, 6:15 am
----------- Advertisement -----------
HomeNewsLatest Newsਵੈਟਰਨਰੀ ਡਾਕਟਰਾਂ ਵੱਲੋਂ ਨਵੀਂ ਭਰਤੀ ਦੀ ਪ੍ਰਸੰਸ਼ਾ, ਨਾਲ ਹੀ ਪੇਅ ਪੈਰਿਟੀ ਨੂੰ...

ਵੈਟਰਨਰੀ ਡਾਕਟਰਾਂ ਵੱਲੋਂ ਨਵੀਂ ਭਰਤੀ ਦੀ ਪ੍ਰਸੰਸ਼ਾ, ਨਾਲ ਹੀ ਪੇਅ ਪੈਰਿਟੀ ਨੂੰ ਲੈ ਕੇ ਰੋਸ ਪ੍ਰਗਟਾਉਣ ਦਾ ਐਲਾਨ

Published on

----------- Advertisement -----------

ਚੰਡੀਗੜ੍ਹ : ਪੈਰਿਟੀ ਬਹਾਲੀ ਲਈ ਬਣੀ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੀ ਸੂਬਾ ਕਾਰਜਕਰਨੀ ਨੇ ਇੱਕ ਲਿਖਤੀ ਬਿਆਨ ਰਾਹੀਂ ਸਰਕਾਰ ਵੱਲੋਂ ਅੱਜ ਇੱਥੇ 300 ਦੇ ਲੱਗਭਗ ਨਵੇਂ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ 300 ਹੋਰ ਨਵੇਂ ਵੈਟਰਨਰੀ ਅਫਸਰ ਭਰਤੀ ਕਰਨ ਦੇ ਐਲਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੂੰ ਇੱਕ ਲੋਕ ਪੱਖੀ ਕਦਮ ਦੱਸਿਆ। ਜਿਸ ਨਾਲ ਪਸੂ ਪਾਲਣ ਨੂੰ ਉਤਸ਼ਾਹਿਤ ਕਰਨ ਰਾਹੀਂ ਨਾ ਸਿਰਫ ਸੂਬੇ ਦੀ ਖੜੋਤ ਮਾਰੀ ਆਰਥਿਕਤਾ ਨੂੰ ਭਰਪੂਰ ਹੁਲਾਰਾ ਮਿਲੇਗਾ ਸਗੋਂ ਇਸ ਅਣਗੌਲੇ ਖੇਤਰ ‘ਤੇ ਧਿਆਨ ਦੇਣ ਨਾਲ ਨੌਜਵਾਨਾਂ ਲਈ ਰੁਜਗਾਰ ਦੇ ਹੋਰ ਮੌਕੇ ਵੀ ਮੁਹੱਈਆ ਹੋਣਗੇ।

ਪਰ ਇਸਦੇ ਨਾਲ ਹੀ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਡਾ. ਪੁਨੀਤ ਮਲਹੋਤਰਾ ਨੇ ਰੋਸ ਜਾਹਿਰ ਕਰਦਿਆਂ ਆਮ ਆਦਮੀ ਸਰਕਾਰ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੈਟਰਨਰੀ ਅਫਸਰਾਂ ਦੀ ਮੈਡੀਕਲ ਅਫਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਸੀ ਜਿਸ ਵਿੱਚ ਵੈਟਰਨਰੀ ਅਫਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ। ਇਸ ਘੋਰ ਬੇਇਨਸਾਫੀ ਖਿਲਾਫ ਮੌਜੂਦਾ ਸਰਕਾਰ ਨੂੰ ਵਾਰ-ਵਾਰ ਮੈਮੋਰੰਡਮ ਦੇਣ ਦੇ ਬਾਵਜੂਦ ਵੀ ਇਹ ਮਸਲਾ ਪਿਛਲੇ ਸਾਲ ਤੋਂ ਜਿਉਂ ਦਾ ਤਿਉਂ ਖੜਾ ਹੈ। ਇਸ ਗੰਭੀਰ ਮੁੱਦੇ ਨੂੰ ਲੈ ਕੇ ਆਗੂਆਂ ਨੇ ਪੂਰੇ ਪੰਜਾਬ ਅੰਦਰ ਜੋਨ ਪੱਧਰੀਆਂ ਰੋਸ ਰੈਲੀਆਂ ਕਰਨ ਦਾ ਵੀ ਐਲਾਨ ਕੀਤਾ। ਇਸ ਸੱਦੇ ਦੇ ਤਹਿਤ ਪਹਿਲੀ ਜੋਨਲ ਰੋਸ ਰੈਲੀ 12 ਮਾਰਚ ਨੂੰ ਪਟਿਆਲਾ ਵਿਖੇ ਰੱਖੀ ਗਈ ਹੈ ਜਿਸ ਵਿੱਚ ਵੈਟਰਨਰੀ ਭਾਈਚਾਰੇ ਦੇ ਸਮੁੱਚੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਅੰਤ ਵਿੱਚ ਐਕਸ਼ਨ ਕਮੇਟੀ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਇਸ ਮਸਲੇ ਤੇ ਫੌਰੀ ਦਖਲ ਦੇਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਵੈਟਰਨਰੀ ਅਫਸਰ ਕਾਡਰ ਵਿੱਚ ਲਗਾਤਾਰ ਫੈਲ ਰਹੇ ਵਿਆਪਕ ਰੋਸ ਨੂੰ ਖਤਮ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...