ਨਵੀਂ ਦਿੱਲੀ: ਪੰਜਾਬ, ਯੂਪੀ ਸਮੇਤ ਕੁਝ ਹੋਰ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦਾ ਵਿਗੁਲ ਵੱਜਣ ਵਾਲਾ ਹੈ। ਕੋਰੋਨਾ ਦੇ ਕੇਸਾਂ ‘ਚ ਹੋ ਰਹੇ ਵਾਧੇ ਨੂੰ ਵੇਖਦਿਆ ਚੋਣ ਕਮਿਸ਼ਨ ਵਲੋਂ ਮੀਟਿੰਗ ਕਰ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਵੀਰਵਾਰ ਨੂੰ ਸਿਹਤ ਮੰਤਰਾਲੇ ਤੋਂ ਕੋਵਿਡ ਅਤੇ ਓਮੀਕ੍ਰੋਨ ਇਨਫੈਕਸ਼ਨ ‘ਤੇ ਇਨਪੁਟਸ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਕਿਸੇ ਵੀ ਸਮੇਂ ਪੰਜ ਸੂਬਿਆਂ ‘ਚ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਭਲਕੇ ਜਾਂ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਣਾ ਸੰਭਵ ਹੈ। ਪੰਜਾਬ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋ ਸਕਦੀਆਂ ਹਨ।
ਮਨੀਪੁਰ ਅਤੇ ਗੋਆ ਅਤੇ ਉੱਤਰਾਖੰਡ ਵਿੱਚ ਇੱਕ ਹੀ ਪੜਾਅ ਵਿੱਚ ਦੋ ਚੋਣਾਂ ਹੋ ਸਕਦੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਵੀਰਵਾਰ ਨੂੰ ਸਿਹਤ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਪੰਜ ਸੂਬਿਆਂ ਦੀਆਂ ਚੋਣਾਂ ਵਿੱਚ ਕੋਵਿਡ ਸੰਕਰਮਣ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਇਕੱਤਰ ਕੀਤੀ। ਹੁਣ ਉਸ ਮੀਟਿੰਗ ਤੋਂ ਬਾਅਦ ਹੀ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਨੇ ਸਭ ਕੁਝ ਤੈਅ ਕਰ ਲਿਆ ਹੈ ਅਤੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।












