June 27, 2026, 10:17 am
----------- Advertisement -----------
HomeNewsLatest Newsਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ:...

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ ਪੰਜਾਬੀਆਂ ਦੇ ਹੱਕ ‘ਚ ਆਇਆ।

ਹਰਭਜਨ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਿਕ ਕੰਮ ਕਰਦੇ ਹੋਏ ਹੀ ਇਹ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਂਦੇ ਰਾਜਪਾਲ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰਨ ਸਗੋਂ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀਆਂ ਇਛਾਵਾਂ ਤੇ ਸਲਾਹ ਮੁਤਾਬਿਕ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹਿੱਤ ਵਿੱਚ ਸੁਣਾਇਆ ਗਿਆ ਫੈਸਲਾ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਰਾਜਪਾਲ ਸਰਕਾਰ ਵੱਲੋਂ ਇਜਲਾਸ ਬੁਲਾਉਣ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਕਿਸੇ ਹਾਲਤ ਵਿੱਚ ਅਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਦਿਆਂ ਸਰਕਾਰ ਵੱਲੋਂ ਬਜਟ ਇਜਲਾਸ ਨੂੰ ਸੱਦਣ ਦੀ ਪ੍ਰਵਾਨਗੀ ਨਾ ਦੇਣਾ ਲੋਕਤੰਤਰੀ ਰਵਾਇਤਾਂ ਦੀ ਉਲੰਘਣਾ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...