June 29, 2026, 2:32 pm
----------- Advertisement -----------
HomeNewsLatest Newsਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ...

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ ਸਮੂਹ ਜ਼ਿਲਿਆਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ।

ਇਹ ਜਾਣਕਾਰੀ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਯੁਵਕ ਸੇਵਾਵਾਂ ਵਿਭਾਗ ਦੀ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦਾ ਸੁਫਨਾ ਲਿਆ ਗਿਆ ਹੈ ਜਿਸ ਦੀ ਪੂਰਤੀ ਨੌਜਵਾਨ ਸਭ ਤੋਂ ਵੱਡੀ ਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਹਤਰ ਸਮਾਜ ਦੀ ਉਸਾਰੀ ਲਈ ਉਸਾਰੂ ਗਤੀਵਿਧੀਆਂ ਵਿੱਚ ਲਗਾਇਆ ਜਾਵੇਗਾ।

ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤਹਿਤ ਇਸ ਵਾਰ ਲੰਬੇ ਅਰਸੇ ਬਾਅਦ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਅੰਤਿਮ ਰੂਪ ਦਿੱਤਾ ਗਿਆ। ਜਲਦ ਹੀ ਚੁਣੇ ਨੌਜਵਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਨੌਜਵਾਨਾਂ ਨੂੰ ਸੂਬੇ ਦੀਆਂ ਸੈਰ ਸਪਾਟਾ ਵਾਲੀਆਂ ਥਾਂਵਾਂ, ਵਿਰਾਸਤੀ, ਧਾਰਮਿਕ ਤੇ ਇਤਿਹਾਸਕ ਸਥਾਨਾਂ ਉੱਤੇ ਟੂਰ ਕਰਵਾਇਆ ਜਾਵੇਗਾ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਯੂਥ ਕਲੱਬਾਂ ਦੀ ਗਿਣਤੀ ਬਹੁਤ ਹੈ ਪਰ ਬਹੁਤੇ ਕਲੱਬਾਂ ਦੀਆਂ ਗਤੀਵਿਧੀਆਂ ਬਿਲਕੁਲ ਬੰਦ ਹਨ। ਉਨ੍ਹਾਂ ਅਜਿਹੇ ਕਲੱਬਾਂ ਦੀ ਸ਼ਨਾਖ਼ਤ ਕਰ ਕੇ ਐਕਟਿਵ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਦੀਆਂ ਗਤੀਵਿਧੀਆਂ ਵਿੱਚ ਨਸ਼ਿਆਂ ਦੀ ਰੋਕਥਾਮ, ਖੇਡਾਂ ਵਿੱਚ ਹਿੱਸਾ ਲੈਣਾ, ਪਰਾਲੀ ਸਾੜਨ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰਨਾ, ਸੱਭਿਆਚਾਰਕ ਗਤੀਵਿਧੀਆਂ ਆਦਿ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਮੀਟਿੰਗ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਡਿਪਟੀ ਡਾਇਰੈਕਟਰ ਡਾ ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਰਿੰਦਰ ਸੈਣੀ ਅਤੇ ਸਮੂਹ ਫੀਲਡ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...