November 15, 2026, 12:18 pm
----------- Advertisement -----------
HomeNewsBreaking Newsਲੁਧਿਆਣਾ ਦੇ ਪਿੰਡ ਕਿਲ੍ਹਾ ਰਾਏਪੁਰ ਦੀ ਜੰਮਪਲ ਪ੍ਰਭਲੀਨ ਗਰੇਵਾਲ ਦੀ ਕੈਨੇਡਾ ਦੀ...

ਲੁਧਿਆਣਾ ਦੇ ਪਿੰਡ ਕਿਲ੍ਹਾ ਰਾਏਪੁਰ ਦੀ ਜੰਮਪਲ ਪ੍ਰਭਲੀਨ ਗਰੇਵਾਲ ਦੀ ਕੈਨੇਡਾ ਦੀ ਹਾਕੀ ਟੀਮ ਲਈ ਚੋਣ

Published on

----------- Advertisement -----------

ਲੁਧਿਆਣਾ 2 ਮਾਰਚ 2023 – ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਰਾਏਪੁਰ ਨਾਲ ਸਬੰਧਤ ਪਰਿਵਾਰ ਦੀ ਧੀਅ ਅਤੇ ਕੈਲਗਰੀ ਦੀ ਫੀਲਡ ਹਾਕੀ ਖਿਡਾਰਨ ਪ੍ਰਭਲੀਨ ਕੌਰ ਗਰੇਵਾਲ ਦੀ ਚੋਣ ਕੈਨੇਡਾ ਦੀ ਜੂਨੀਅਰ ਟੀਮ (ਅੰਡਰ-18) ਲਈ ਹੋ ਗਈ ਹੈ। ਕੈਲਗਰੀ ਦੇ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਦੀ ਖਿਡਾਰਨ ਪ੍ਰਭਲੀਨ ਇਹ ਮੁਕਾਮ ਹਾਸਲ ਕਰਨ ਵਾਲੀ ਅਲਬਰਟਾ ਸੂਬੇ ਦੀ ਪਹਿਲੀ ਪੰਜਾਬੀ ਖਿਡਾਰਨ ਹੈ।

ਇਹ ਜੂਨੀਅਰ ਟੀਮ ਅਪਰੈਲ ਦੇ ਮਹੀਨੇ ਫਰਾਂਸ ਦਾ ਦੌਰਾ ਕਰੇਗੀ ਜਿੱਥੇ ਇੱਰ ਟੈਸਟ ਮੈਚ ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਭਲੀਨ ਨੇ 2022 ਦੀ ਨੈਸ਼ਨਲ ਫੀਲਡ ਹਾਕੀ ਚੈਂਪੀਅਨਸ਼ਿਪ(ਅੰਡਰ-18) ਵਿੱਚ ਅਲਬਰਟਾ ਦੀ ਟੀਮ ਵਲੋਂ ਭਾਗ ਲਿਆ ਜਿਸ ਵਿੱਚ ਅਲਬਰਟਾ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ ਸੀ।ਇਸ ਚੈਂਪੀਅਨਸ਼ਿਪ ਤੋਂ ਬਾਅਦ ਫੀਲਡ ਹਾਕੀ ਕੈਨੇਡਾ ਵਲੋਂ ਟ੍ਰਾਇਲ ਰੱਖੇ ਗਏ ਸਨ ਜਿਸ ਦੇ ਆਧਾਰ ਤੇ ਪ੍ਰਭਲੀਨ ਦੀ ਚੋਣ ਨੈਸ਼ਨਲ ਜੂਨੀਅਰ ਕੈਪ ਲਈ ਹੋ ਗਈ ਤੇ ਹੁਣ ਫਰਵਰੀ ਦੇ ਮਹੀਨੇ ਜੂਨੀਅਰ ਟੀਮ ਦਾ ਐਲਾਨ ਕੀਤਾ ਗਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਭਲੀਨ ਗਰੇਵਾਲ ਦੀ ਵੱਡੀ ਭੈਣ ਹਰਲੀਨ ਗਰੇਵਾਲ ਕੌਮੀ ਪੱਧਰ ਤੇ ਫੀਲਡ ਹਾਕੀ ਵਿੱਚ ਚੰਗਾ ਨਾਮ ਕਮਾ ਚੁੱਕੀ ਹੈ। 2011-12 ਵਿੱਚ ਜਦੋਂ ਕੈਲਗਰੀ ਵਿੱਚ ਪੰਜਾਬੀ ਕੁੜੀਆਂ ਦੁਆਰਾ ਫੀਲਡ ਹਾਕੀ ਖੇਡਣ ਵਿੱਚ ਕਿਸੇ ਨੇ ਪਹਿਲ ਨਹੀਂ ਕੀਤੀ ਸੀ ਤਾਂ ਹਰਲੀਨ ਨੇ ਇੱਕ ਨਵੀਂ ਪਿਰਤ ਪਾਉਂਦਿਆਂ ਇਸ
ਹਾਕੀ ਖੇਡਣੀ ਸ਼ੁਰੂ ਕੀਤੀ ਸੀ। ਪ੍ਰਭਲੀਨ ਹੁਣ ਫੀਲਡ ਹਾਕੀ ਕੈਨੇਡਾ ਦੇ ਨੈਸ਼ਨਲ ਟਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲਵੇਗੀ ਜਿਸ ਦੇ ਆਧਾਰ ਤੇ ਕੈਨੇਡਾ ਦੀਆਂ ਭਵਿੱਖ ਦੀਆਂ ਕੌਮੀ ਟੀਮਾਂ ਤਿਆਰ ਕੀਤੀਆਂ ਜਾਂਦੀਆਂ ਹਨ।

ਪ੍ਰਭਲੀਨ ਦੇ ਪਿਤਾ ਸੁਖਵੀਰ ਗਰੇਵਾਲ ਨੇ ਦੱਸਿਆ ਕਿ ਉਹਨਾਂ ਦੇ ਪੂਰੇ ਪਰਿਵਾਰ ਨੂੰ ਮਾਣ ਹੈ ਕਿ ਉਹਨਾਂ ਦੀਆਂ ਬੇਟੀਆਂ ਨੇ ਆਪਣੇ ਜੱਦੀ ਪਿੰਡ ਕਿਲਾ ਰਾਏਪੁਰ ਦੀ ਖੇਡ ਹਾਕੀ ਵਿੱਚ ਨਾਮਣਾ ਖੱਟਿਆ ਹੈ। ਉਹਨਾਂ ਦੱਸਿਆ ਕਿ ਜੂਨੀਅਰ ਨੈਸ਼ਨਲ ਕੈਂਪ ਵਰਗਾ ਇਹ ਪ੍ਰੋਗਰਾਮ ਕਾਫੀ ਮਿਹਨਤ ਦੀ ਮੰਗ ਕਰਦਾ ਹੈ ਜਿਸ ਨੂੰ ਪੜਾਈ ਦੇ ਨਾਲ ਜਾਰੀ ਰੱਖਣਾ ਇੱਕ ਚੁਣੌਤੀ ਵੀ ਹੈ।

ਉਹਨਾਂ ਕਿੰਗਜ਼ ਇਲੈਵਨ ਦੇ ਕੋਚ ਜੱਗੀ ਧਾਲੀਵਾਲ ਤੇ ਕਲੱਬ ਦੀ ਸਮੁੱਚੀ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ ਜਿਹਨਾਂ ਦੇ ਸਹਿਯੋਗ ਸਦਕਾ ਪ੍ਰਭਲੀਨ ਨੇ ਇਹ ਮੁਕਾਮ ਹਾਸਲ ਕੀਤਾ ਤੇ ਕੋਚ ਦਿਲਪਾਲ ਸਿੰਘ ਦਾ ਵੀ ਸ਼ੁਕਰਾਨਾ ਕੀਤਾ ਜਿਹਨਾਂ ਤੋਂ ਪ੍ਰਭਲੀਨ ਨੇ ਹਾਕੀ ਫੜਨੀ ਸਿੱਖੀ। ਉਹਨਾਂ ਦੇ ਪਰਿਵਾਰ ਨੂੰ ਆਸ ਹੈ ਕਿ ਹਰਲੀਨ ਅਤੇ ਪ੍ਰਭਲੀਨ ਦੀਆਂ ਇਹਨਾਂ ਪਹਿਲਕਦਮੀਆਂ ਤੋਂ ਕੈਨੇਡਾ ਰਹਿੰਦੇ ਪਰਿਵਾਰ ਪ੍ਰੇਰਿਤ ਹੋ ਕੇ ਆਪਣੀਆਂ ਬੱਚੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਹੱਲਾਸ਼ੇਰੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...