ਅਡਾਨੀ-ਹਿੰਡਨਬਰਗ ਮਾਮਲੇ ‘ਚ ਸੁਪਰੀਮ ਕੋਰਟ ਨੇ 6 ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਸੇਵਾਮੁਕਤ ਜੱਜ ਏ.ਐਮ ਸਪਰੇ ਇਸ ਕਮੇਟੀ ਦੇ ਮੁਖੀ ਹੋਣਗੇ। ਉਨ੍ਹਾਂ ਦੇ ਨਾਲ ਇਸ ਕਮੇਟੀ ਵਿੱਚ ਜਸਟਿਸ ਜੇਪੀ ਦੇਵਧਰ, ਓਪੀ ਭੱਟ, ਐਮਵੀ ਕਾਮਥ, ਨੰਦਨ ਨੀਲੇਕਣੀ ਅਤੇ ਸੋਮਸ਼ੇਖਰ ਸੁੰਦਰੇਸਨ ਸ਼ਾਮਲ ਹੋਣਗੇ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਵੀਰਵਾਰ ਨੂੰ ਇਹ ਹੁਕਮ ਦਿੱਤਾ ਹੈ।
ਸੁਪਰੀਮ ਕੋਰਟ ਨੇ ਸਟਾਕ ਦੀਆਂ ਕੀਮਤਾਂ ‘ਚ ਹੇਰਾਫੇਰੀ ਦੇ ਮਾਮਲੇ ‘ਚ ਸੇਬੀ ਤੋਂ ਵੀ ਜਾਂਚ ਰਿਪੋਰਟ ਤਲਬ ਕੀਤੀ ਹੈ। ਸੇਬੀ ਨੂੰ 2 ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਦੇਣੀ ਹੋਵੇਗੀ। ਸੁਪਰੀਮ ਕੋਰਟ ਨੇ ਸੇਬੀ ਨੂੰ ਨਿਰਦੇਸ਼ ਦਿੱਤਾ ਕਿ ਕੀ ਸੇਬੀ ਨਿਯਮਾਂ ਦੀ ਧਾਰਾ 19 ਦੀ ਉਲੰਘਣਾ ਹੋਈ ਹੈ? ਕੀ ਸਟਾਕ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਹੋਈ ਹੈ? ਸੁਪਰੀਮ ਕੋਰਟ ਨੇ ਸੇਬੀ ਨੂੰ 2 ਮਹੀਨਿਆਂ ਦੇ ਅੰਦਰ ਜਾਂਚ ਕਰਨ ਅਤੇ ਸਟੇਟਸ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਕਮੇਟੀ ਨੂੰ ਦੋ ਮਹੀਨਿਆਂ ਦੇ ਅੰਦਰ ਸੀਲਬੰਦ ਲਿਫਾਫੇ ਵਿੱਚ ਆਪਣੀ ਰਿਪੋਰਟ ਅਦਾਲਤ ਨੂੰ ਸੌਂਪਣ ਲਈ ਕਿਹਾ ਹੈ। SC ਨੇ ਸੇਬੀ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਕਮੇਟੀ ਨੂੰ ਸਾਰੀ ਜਾਣਕਾਰੀ ਉਪਲਬਧ ਕਰਵਾਈ ਜਾਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਮੇਟੀ ਦੇ ਗਠਨ ਨਾਲ ਮਾਰਕੀਟ ਰੈਗੂਲੇਟਰ ਸੇਬੀ ਦੀ ਆਜ਼ਾਦੀ ਅਤੇ ਉਸ ਦੀ ਜਾਂਚ ਪ੍ਰਕਿਰਿਆ ਵਿਚ ਕੋਈ ਰੁਕਾਵਟ ਨਹੀਂ ਆਵੇਗੀ।
----------- Advertisement -----------
ਸੁਪਰੀਮ ਕੋਰਟ ਨੇ ਅਡਾਨੀ ਮਾਮਲੇ ‘ਚ 6 ਮੈਂਬਰੀ ਮਾਹਿਰ ਕਮੇਟੀ ਬਣਾਈ
Published on
----------- Advertisement -----------
----------- Advertisement -----------












