November 23, 2026, 11:45 pm
----------- Advertisement -----------
HomeNewsBreaking Newsਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੱਲੋਂ "ਭਾਰਤ ਦੀ ਸ਼ਾਨ ਡਾਇਮੰਡ ਐਵਾਰਡ" ਜੇਤੂ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ

Published on

----------- Advertisement -----------

ਚੰਡੀਗੜ੍ਹ, 2 ਮਾਰਚ 2023 – ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ।

ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਸ਼ਾਨ ਐਵਾਰਡ ਅਤੇ ਡਾਇਮੰਡ ਜੇਤੂ ਗੱਤਕਾ ਗਰੁੱਪ ਨੇ ਪੰਜਾਬ ਦੀ ਸ਼ਾਨ ਵਧਾਈ ਹੈ ਜਿਸ ਲਈ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ।

ਉਨ੍ਹਾਂ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਚੜ੍ਹਦੀਕਲਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੁਨਰ ਦੀ ਕਮੀ ਨਹੀਂ ਹੈ ਅਤੇ ਹੁਨਰ ਨੂੰ ਪਛਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨਿਰੰਤਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਮੱਲਾਂ ਮਾਰੇਗਾ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਹੋਵੇਗੀ।

ਇਸ ਮੌਕੇ ਹਲਕਾ ਨਵਾਂ ਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਡਾ. ਕਸ਼ਮੀਰ ਸਿੰਘ ਢਿੱਲੋਂ, ਹਰਦੀਪ ਸਿੰਘ ਕਲਮ ਗਹੂੰਣ, ਚਰਨਜੀਤ ਸਿੰਘ ਚੰਨੀ, ਬਲਵੀਰ ਸਿੰਘ ਬਿੱਲਾ ਖੜੌਦੀ, ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਜਥੇਦਾਰ ਨਾਨਕ ਸਿੰਘ, ਰਣਵੀਰ ਸਿੰਘ, ਸੁਖਦੇਵ ਸਿੰਘ ਸੁੱਖਾ ਬਾਬਾ, ਪਰਮਵੀਰ ਸਿੰਘ ਲੱਭੀ, ਬਲਜੋਤ ਸਿੰਘ, ਗੁਰਸੇਵਕ ਸਿੰਘ ਅਤੇ ਇੰਟਰਨੈਸ਼ਨਲ ਦਲੇਰ ਖ਼ਾਲਸਾ ਗਰੁੱਪ ਦੇ ਮੈਂਬਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...