November 16, 2026, 1:48 am
----------- Advertisement -----------
HomeNewsLatest Newsਕੈਨੇਡਾ ਪਹੁੰਚਦਿਆਂ ਹੀ ਵਿਆਹ ਤੋਂ ਮੁਕਰੀ ਕੁੜੀ ,'ਬਸੰਤੀ' ਲਈ ਟੈਂਕੀ 'ਤੇ ਚੜ੍ਹਿਆ...

ਕੈਨੇਡਾ ਪਹੁੰਚਦਿਆਂ ਹੀ ਵਿਆਹ ਤੋਂ ਮੁਕਰੀ ਕੁੜੀ ,’ਬਸੰਤੀ’ ਲਈ ਟੈਂਕੀ ‘ਤੇ ਚੜ੍ਹਿਆ ‘ਵੀਰੂ’, ਇਨਸਾਫ ਦੀ ਕੀਤੀ ਮੰਗ

Published on

----------- Advertisement -----------

ਸ਼ੋਲੇ ਫਿਲਮ ਦੇ ਹੀਰੋ ਧਰਮਿੰਦਰ ਦੇ ਸ਼ਹਿਰ ਲੁਧਿਆਣਾ ‘ਚ ਇਕ ਲੜਕਾ ਕੋਰਟ ਕੰਪਲੈਕਸ ਦੀ ਟੈਂਕੀ ‘ਤੇ ਚੜ੍ਹ ਕੇ ਇਨਸਾਫ ਦੀ ਗੁਹਾਰ ਲਗਾਉਂਦਾ ਦਿੱਸਿਆ। ਨੌਜਵਾਨ ਦਾ ਦੋਸ਼ ਹੈ ਕਿ ਇਕ ਲੜਕੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਿਦੇਸ਼ ਭੱਜ ਗਈ। ਜਦੋਂ ਕਿ ਉਸ ਨੇ ਲੜਕੀ ਨੂੰ ਬਾਹਰ ਭੇਜਣ ਲਈ 10 ਲੱਖ ਰੁਪਏ ਖਰਚ ਕੀਤੇ ਸਨ।
ਲੜਕੀ ਦੇ ਧੋਖੇ ਤੋਂ ਦੁਖੀ ਨੌਜਵਾਨ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਸ ਦੀ ਮੰਗਣੀ ਹਰਪ੍ਰੀਤ ਕੌਰ ਨਾਂ ਦੀ ਲੜਕੀ ਨਾਲ ਹੋਈ ਸੀ। ਦੋਵਾਂ ਵਿਚਾਲੇ ਸਮਝੌਤਾ ਹੋਇਆ ਸੀ ਕਿ ਉਹ ਉਸ ਨੂੰ ਵਿਦੇਸ਼ ਭੇਜਣ ਵਿਚ ਮਦਦ ਕਰੇਗਾ ਅਤੇ ਵਿਦੇਸ਼ ਪਹੁੰਚਣ ‘ਤੇ ਲੜਕੀ ਉਸ ਨਾਲ ਵਿਆਹ ਕਰੇਗੀ ਅਤੇ ਉਸ ਤੋਂ ਬਾਅਦ ਦੋਵੇਂ ਸਪਾਊਸ ਵੀਜ਼ੇ ‘ਤੇ ਕੈਨੇਡਾ ਵਿਚ ਸੈਟਲ ਹੋ ਜਾਣਗੇ। ਹਰਪ੍ਰੀਤ ਸਿੰਘ ਦਾ ਦੋਸ਼ ਹੈ ਕਿ ਉਸ ਨੇ ਹਰਪ੍ਰੀਤ ਕੌਰ ਨੂੰ ਵਿਦੇਸ਼ ਭੇਜਣ ਲਈ ਦਸ ਲੱਖ ਰੁਪਏ ਖਰਚ ਕੀਤੇ। ਹਰਪ੍ਰੀਤ ਕੌਰ ਕੈਨੇਡਾ ਪਹੁੰਚੀ ਤਾਂ ਉਸ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਵਿਆਹ ਕਰਨ ਤੋਂ ਵੀ ਇਨਕਾਰ ਕਰ ਦਿੱਤਾ।
ਹਰਪ੍ਰੀਤ ਸਿੰਘ ਦੇ ਮਾਪਿਆਂ ਦਾ ਕਹਿਣਾ ਹੈ ਕਿ ਹਰਪ੍ਰੀਤ ਕੌਰ ਦੇ ਕੈਨੇਡਾ ਪਹੁੰਚਦਿਆਂ ਹੀ ਇਸ ਤਰਾਂ ਮੂੰਹ ਮੋੜਨ ਤੋਂ ਬਾਅਦ ਉਨ੍ਹਾਂ ਦਾ ਲੜਕਾ ਡਿਪ੍ਰੈਸ਼ਨ ਵਿੱਚ ਹੈ। ਜਿਸ ਲਈ ਉਹ ਇਨਸਾਫ ਦੀ ਮੰਗ ਕਰਦੇ ਹਨ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਨੌਜਵਾਨ ਨੂੰ ਟੈਂਕੀ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...