September 16, 2026, 5:06 pm
----------- Advertisement -----------
HomePunjabbusinessਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ...

ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 2 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੱਛੀ ਪੂੰਗ ਫਾਰਮ ਦਾ ਕੰਮ ਆਖ਼ਰੀ ਪੜਾਅ ਵਿਚ ਹੈ ਅਤੇ ਜਲਦ ਇਸ ਨੂੰ ਪੂਰਾ ਕਰਕੇ ਇਸ ਨੂੰ ਕਿਸਾਨਾਂ ਤੇ ਮੱਛੀ ਪਾਲਕਾਂ ਦੀ ਭਲਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਚੌਕਸੀ ਰੱਖੀ ਜਾਵੇ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਇਹ ਮੱਛੀ ਪੂੰਗ ਫਾਰਮ ਸਹਾਈ ਸਿੱਧ ਹੋਵੇਗਾ ਅਤੇ ਇੱਥੋਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਪੂੰਗ ਮਿਲਣ ਦੇ ਨਾਲ-ਨਾਲ ਤਕਨੀਕੀ ਜਾਣਕਾਰੀ ਵੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਖੇਤੀ ਦੇ ਸਹਾਇਕ ਕਿੱਤਿਆਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।

ਉਨ੍ਹਾਂ ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਦੇ ਨਿਰਮਾਣ ਲਈ 2.91 ਕਰੋੜ ਰੁਪਏ ਦੀ ਰਕਮ ਜਲਦ ਜਾਰੀ ਕਰਨ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਇਸ ਤੋਂ ਪਹਿਲਾਂ ਹਲਕਾ ਆਪ ਆਗੂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਿਆ ਅਤੇ ਇਲਾਕੇ ਦੀਆਂ ਮੰਗਾਂ ਕੈਬਨਿਟ ਮੰਤਰੀ ਦੇ ਸਨਮੁਖ ਰੱਖੀਆਂ। ਪਾਰਟੀ ਦੇ ਸੀਨੀਅਰ ਆਗੂ ਉਪਕਾਰ ਸਿੰਘ ਜਾਖੜ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...