November 12, 2026, 2:51 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ 'ਵਾਰਨਿੰਗ 2' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ...

ਗਿੱਪੀ ਗਰੇਵਾਲ ਨੇ ‘ਵਾਰਨਿੰਗ 2’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

Published on

----------- Advertisement -----------

ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ। ਹੁਣ ਗਿੱਪੀ ਲਈ 2023 ਵੀ ਖਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ ‘ਚ ਉਨ੍ਹਾਂ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਲਈ ਤਿਆਰ ਖੜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ। ਦੱਸ ਦਈਏ ਕਿ ਗਿੱਪੀ ਨੇ ਆਪਣੀ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। 2021 ਵਿੱਚ ਵਾਰਨਿੰਗ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੇ ਸੀਕਵਲ ਦਾ ਐਲਾਨ ਕੀਤਾ ਤੇ ਹੁਣ ਸਾਡੇ ਕੋਲ ਪ੍ਰੋਜੈਕਟ ਲਈ ਰਿਲੀਜ਼ ਡੇਟ ਵੀ ਆ ਗਈ ਹੈ। ਵਾਰਨਿੰਗ 2 ਤੁਹਾਡੇ ਨੇੜੇ ਦੇ ਸਿਨੇਮਾਘਰਾਂ ਵਿੱਚ 24 ਨਵੰਬਰ 2023 ਨੂੰ ਰਿਲੀਜ਼ ਹੋਵੇਗੀ।

ਸਟਾਰ ਕਾਸਟ ਦੀ ਗੱਲ ਕਰਿਏ ਤਾਂ ਵਾਰਨਿੰਗ 2 ਵਿੱਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ, ਜੈਸਮੀਨ ਭਸੀਨ, ਰਾਹੁਲ ਦੇਵ ਵਰਗੇ ਕਈ ਕਲਾਕਾਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਵਾਰਨਿੰਗ 2 ਦੀ ਕਹਾਣੀ ਵਾਰਨਿੰਗ ਦੀ ਵਿਸਤ੍ਰਿਤ ਪਲਾਟ ਹੋਵੇਗੀ ਤੇ ਇਸਦੇ ਪ੍ਰੀਕਵਲ ਦੇ ਅੰਤ ਨੂੰ ਅੱਗੇ ਲੈ ਜਾਣ ਦੀ ਉਮੀਦ ਹੈ। ਹੁਣ ਵਾਰਨਿੰਗ 2 ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਇਹ ਪ੍ਰੋਜੈਕਟ ਗਿੱਪੀ ਗਰੇਵਾਲ ਦੀ ਹੰਬਲ ਮੋਸ਼ਨ ਪਿਕਚਰਜ਼ ਵਲੋਂ ਤਿਆਰ ਕੀਤਾ ਗਿਆ ਹੈ, ਅਤੇ ਸਟਾਰ ਨੇ ਫਿਲਮ ਦੀ ਕਹਾਣੀ ਵੀ ਲਿਖੀ ਹੈ। ਅਮਰ ਹੁੰਦਲ, ਵਾਰਨਿੰਗ ਦੇ ਨਿਰਦੇਸ਼ਕ ਅਤੇ ਬੱਬਰ ਵਰਗੀ ਫਿਲਮ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ ਹਨ, ਜਿਨ੍ਹਾਂ ਨੇ ਵਾਰਨਿੰਗ 2 ਦਾ ਨਿਰਦੇਸ਼ਨ ਵੀ ਕੀਤਾ ਹੈ। ਫਿਲਮ 24 ਨਵੰਬਰ 2023 ਨੂੰ ਪ੍ਰਸ਼ੰਸਕਾਂ ਦਾ ਰੋਮਾਂਚ ਨਾਲ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...