September 10, 2026, 2:06 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ...

ਵਿਜੀਲੈਂਸ ਬਿਊਰੋ ਵੱਲੋਂ ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਦ ਵਲੰਟੀਅਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚ.ਓ. ਨੇ ਦੂਸਰੀ ਧਿਰ ਖਿਲਾਫ਼ ਦਰਜ ਕੀਤੇ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 20,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਦੋਸ਼ੀ ‘ਤੇ ਮੁਕੱਦਮਾ ਦਰਜ ਕਰਵਾਉਣ ਲਈ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸ ਦੇ ਗੰਨਮੈਨ ਰਾਹੀਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ । ਉਕਤ ਹੋਮ ਗਾਰਦ ਵਾਲੰਟੀਅਰ ਨੇ ਐਸ.ਐਚ.ਓ. ਦੀ ਤਰਫੋਂ ਰਿਸ਼ਵਤ ਦੀ ਰਾਸ਼ੀ ਪ੍ਰਾਪਤ ਕੀਤੀ ਅਤੇ ਖੁਦ ਗ੍ਰਿਫ਼ਤਾਰ ਹੋਣ ਤੋਂ ਬਚ ਕੇ ਨਿੱਕਲ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਗ੍ਰਿਫ਼ਤਾਰੀ ਲਈ ਉਸ ਦੀ ਭਾਲ ਕਰ ਰਹੀ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...