June 29, 2026, 4:14 pm
----------- Advertisement -----------
HomeNewsLatest Newsਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ...

ਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ

Published on

----------- Advertisement -----------

ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਹਿੱਤ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਕੇ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੂੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈÇਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇਕ ਕਨਾਲ ਵਿਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ.ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ ’ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...