November 25, 2026, 1:47 am
----------- Advertisement -----------
HomeNewsBreaking Newsਵਿਆਹ ਸਮਾਗਮ 'ਚ ਚੱਲੀਆਂ ਕੁਰਸੀਆਂ, ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨਾਂ ਦੇ...

ਵਿਆਹ ਸਮਾਗਮ ‘ਚ ਚੱਲੀਆਂ ਕੁਰਸੀਆਂ, ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨਾਂ ਦੇ ਦੋ ਗੁੱਟਾਂ ‘ਚ ਝੜਪ

Published on

----------- Advertisement -----------

ਲੁਧਿਆਣਾ, 3 ਮਾਰਚ 2023 – ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਮੇਜਰ ਮੈਰਿਜ ਪੈਲੇਸ ‘ਚ ਦੇਰ ਰਾਤ ਗੁੰਡਾਗਰਦੀ ਦੀ ਘਟਨਾ ਵਾਪਰੀ। ਪੁਰਾਣੀ ਰੰਜਿਸ਼ ਕਾਰਨ ਵਿਆਹ ਸਮਾਗਮ ‘ਚ ਆਏ ਕੁਝ ਲੜਕਿਆਂ ਨੇ ਲੜਕੀਆਂ ਵਾਲੇ ਪਾਸੇ ਤੋਂ ਆਏ ਨੌਜਵਾਨਾਂ ਦੀ ਕੁੱਟਮਾਰ ਕੀਤੀ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ, ਬੋਤਲਾਂ ਅਤੇ ਭਾਂਡੇ ਸੁੱਟੇ। ਇੰਨਾ ਹੀ ਨਹੀਂ ਬਦਮਾਸ਼ਾਂ ਨੇ ਪੈਲੇਸ ਦੇ ਬਾਹਰ ਖੜ੍ਹੇ ਵਾਹਨਾਂ ਦੀ ਵੀ ਭੰਨਤੋੜ ਕੀਤੀ। ਜਿਸ ਤੋਂ ਬਾਅਦ ਵਿਆਹ ਸਮਾਗਮ ਵਿੱਚ ਆਏ ਲੋਕਾਂ ਵਿੱਚ ਭਗਦੜ ਮੱਚ ਗਈ।

ਪੈਲੇਸ ਮਾਲਕ ਮੇਜਰ ਸਿੰਘ ਨੇ ਪੀਸੀਆਰ ਸਟਾਫ਼ ਨੂੰ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੁਲਸ ਦੇ ਆਉਣ ਤੋਂ ਪਹਿਲਾਂ ਹੀ ਬਦਮਾਸ਼ਾਂ ਨੇ ਕਾਫੀ ਗੁੰਡਾਗਰਦੀ ਕੀਤੀ ਸੀ। ਇਸ ਦੌਰਾਨ ਜਦੋਂ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ ਤਾਂ ਸ਼ਰਾਰਤੀ ਅਨਸਰਾਂ ਦੀ ਗਿਣਤੀ ਜ਼ਿਆਦਾ ਸੀ, ਜਿਸ ਕਾਰਨ ਪੁਲੀਸ ਉਨ੍ਹਾਂ ਨੂੰ ਕਾਬੂ ਨਹੀਂ ਕਰ ਸਕੀ ਅਤੇ ਉਹ ਫ਼ਰਾਰ ਹੋ ਗਏ। ਪੈਲੇਸ ਦੇ ਮਾਲਕ ਮੇਜਰ ਸਿੰਘ ਅਨੁਸਾਰ ਇਸ ਲੜਾਈ ਵਿੱਚ ਉਨ੍ਹਾਂ ਦੇ ਪੈਲੇਸ ਦਾ ਕਰੀਬ 35 ਹਜ਼ਾਰ ਦਾ ਨੁਕਸਾਨ ਹੋਇਆ ਹੈ।

ਤਾਜਪੁਰ ਰੋਡ ਬਿਹਾਰੀ ਕਲੋਨੀ ਦੇ ਮਹੇਸ਼ ਨੇ ਦੱਸਿਆ ਕਿ ਉਹ ਲੜਕੀ ਵਾਲੇ ਪਾਸਿਓਂ ਆਇਆ ਸੀ ਅਤੇ ਵਿਸ਼ਾਲ ਨਾਂ ਦਾ ਨੌਜਵਾਨ ਜੋ ਮਾਛੀਵਾੜਾ ਤੋਂ ਬਰਾਤ ਦੇ ਨਾਲ ਆਇਆ ਸੀ। ਉਸ ਨੌਜਵਾਨ ਨਾਲ ਕੁਝ ਹੋਰ ਲੋਕ ਵੀ ਮੌਜੂਦ ਸਨ। ਇਨ੍ਹਾਂ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਉਸ ‘ਤੇ ਹਮਲਾ ਕੀਤਾ।

ਰਾਤ ਦਾ ਸਮਾਂ ਖਤਮ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਡੀਜੇ ਬੰਦ ਕਰਨ ਲਈ ਕਿਹਾ ਗਿਆ। ਇਸ ਦੌਰਾਨ ਵਿਸ਼ਾਲ ਅਤੇ ਉਸ ਦੇ ਦੋਸਤਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਥੱਪੜ ਮਾਰ ਦਿੱਤਾ। ਪਹਿਲਾਂ ਤਾਂ ਕਿਸੇ ਨੇ ਵੀ ਲੜਕੀਆਂ ਵਾਲਿਆਂ ਵੱਲੋਂ ਹੱਥ ਨਹੀਂ ਉਠਾਇਆ ਪਰ ਜਦੋਂ ਗੱਲ ਵਧ ਗਈ ਤਾਂ ਦੋਹਾਂ ਪੱਖਾਂ ਤੋਂ ਲੜਾਈ ਹੋ ਗਈ।

ਜਦੋਂ ਮੌਕੇ ‘ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੇਖੀ ਤਾਂ ਪਤਾ ਲੱਗਾ ਕਿ ਸ਼ਰੇਆਮ ਕੁਰਸੀਆਂ ਅਤੇ ਬੋਤਲਾਂ ਨਾਲ ਦੋਵਾਂ ਪਾਸਿਆਂ ਤੋਂ ਹਮਲਾ ਹੋਇਆ। ਇਸ ਨਾਲ ਉੱਥੇ ਭਗਦੜ ਮੱਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।

ਇਸ ਭਗਦੜ ਦੌਰਾਨ ਕੁਝ ਲੋਕ ਡਿੱਗ ਕੇ ਜ਼ਖਮੀ ਵੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਝੜਪ ਕਰਨ ਵਾਲਿਆਂ ਨੇ ਪਹਿਲਾਂ ਪੈਲੇਸ ਤੋਂ ਕੁਝ ਦੂਰ ਸਥਿਤ ਇਕ ਸ਼ਰਾਬ ਦੇ ਠੇਕੇ ‘ਤੇ ਸ਼ਰਾਬ ਪੀਤੀ, ਫਿਰ ਪੈਲੇਸ ‘ਚ ਹਿੰਸਾ ਕੀਤੀ। ਜਦਕਿ ਪੈਲੇਸ ਮਾਲਕ ਮੇਜਰ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਨੂੰ ਤਾਲਾ ਲਗਾ ਕੇ ਆਪਣੀ ਜਾਨ ਬਚਾਉਣ ਲਈ ਛੱਤ ਵੱਲ ਭੱਜਿਆ ਸੀ। ਇਸ ਦੌਰਾਨ ਫੋਟੋਗ੍ਰਾਫਰਾਂ ਅਤੇ ਵੇਟਰਾਂ ਨੇ ਵੀ ਸਟਾਲਾਂ ਆਦਿ ਦੇ ਪਿੱਛੇ ਲੁਕ ਕੇ ਆਪਣੀ ਜਾਨ ਬਚਾਈ।

ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। ਮੌਕੇ ‘ਤੇ ਪੀ.ਸੀ.ਆਰ ਦਸਤਾ ਤਾਇਨਾਤ ਕੀਤਾ ਗਿਆ ਸੀ ਤਾਂ ਜੋ ਦੁਬਾਰਾ ਵਿਆਹ ‘ਚ ਕੋਈ ਝੜਪ ਨਾ ਹੋਵੇ। ਪੁਲਿਸ ਮੁਲਾਜ਼ਮ ਲੜਕੀ ਦੀ ਵਿਦਾਈ ਹੋਣ ਤੋਂ ਬਾਅਦ ਹੀ ਵਾਪਸ ਗਏ। ਥਾਣਾ ਟਿੱਬਾ ਦੇ ਇੰਚਾਰਜ ਅਨੁਸਾਰ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਪਰ ਅਜੇ ਤੱਕ ਕਿਸੇ ਨੇ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...