June 13, 2026, 2:49 am
----------- Advertisement -----------
HomeNewsEntertainmentਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ ਸਾਊਥ ਸੁਪਰਸਟਾਰ ਅੱਲੂ ਅਰਜੁਨ, ਭੂਸ਼ਣ...

ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ ਸਾਊਥ ਸੁਪਰਸਟਾਰ ਅੱਲੂ ਅਰਜੁਨ, ਭੂਸ਼ਣ ਕੁਮਾਰ ਦੀ ਫਿਲਮ ਕੀਤੀ ਸਾਈਨ

Published on

----------- Advertisement -----------

ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਆਪਣੇ ਜਨਮਦਿਨ ਤੋਂ ਪਹਿਲਾਂ ਹੀ ਦੇਸ਼ ਭਰ ‘ਚ ਫੈਲੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ‘ਪੁਸ਼ਪਾ’ ਸਟਾਰ ਦੀ ਬਾਲੀਵੁੱਡ ਡੈਬਿਊ ਫਿਲਮ ਦਾ ਐਲਾਨ ਹੋ ਗਿਆ ਹੈ। ਆਲੂ ਅਰਜੁਨ ਨੇ ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਨਾਲ ਇੱਕ ਫਿਲਮ ਸਾਈਨ ਕੀਤੀ ਹੈ। ਜਿੱਥੇ ਇੱਕ ਪਾਸੇ ਪਿਛਲੇ ਦਿਨੀਂ ਬਾਕਸ ਆਫਿਸ ਤੋਂ ਲੈ ਕੇ ਅਦਾਕਾਰਾਂ ਤੱਕ ਸਾਊਥ ਬਨਾਮ ਬਾਲੀਵੁੱਡ ਦੀ ਲੜਾਈ ਦੇਖਣ ਨੂੰ ਮਿਲੀ, ਉੱਥੇ ਹੀ ਦੂਜੇ ਪਾਸੇ ਇਹ ਖਬਰ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ।

ਭਾਰਤੀ ਸਿਨੇਮਾ ਦੇ ਤਿੰਨ ਪਾਵਰਹਾਊਸ, ਨਿਰਮਾਤਾ ਭੂਸ਼ਣ ਕੁਮਾਰ, ਨਿਰਦੇਸ਼ਕ ਸੰਦੀਪ ਰੈਡੀ ਵਾਂਗਾ ਅਤੇ ਦੱਖਣੀ ਸੁਪਰਸਟਾਰ ਅੱਲੂ ਅਰਜੁਨ ਨੇ ਮਿਲ ਕੇ ਫਿਲਮ ਬਣਾਉਣ ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਟੀ-ਸੀਰੀਜ਼ ਫਿਲਮਜ਼ ਪ੍ਰੋਡਕਸ਼ਨ ਅਤੇ ਭਦਰਕਾਲੀ ਪਿਕਚਰਜ਼ ਵੱਲੋਂ ਕੀਤਾ ਜਾਵੇਗਾ, ਜਦਕਿ ਇਸ ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਕਰਨਗੇ। ਖਾਸ ਗੱਲ ਇਹ ਹੈ ਕਿ ਭੂਸ਼ਣ ਕੁਮਾਰ, ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਅਤੇ ਅੱਲੂ ਅਰਜੁਨ ਨੇ ਹਾਲ ਹੀ ‘ਚ ਇਸ ਨੂੰ ਅਧਿਕਾਰਤ ਕਰਨ ਲਈ ਮੁਲਾਕਾਤ ਕੀਤੀ । ਅੱਲੂ ਅਰਜੁਨ ਸਟਾਰਰ ਫਿਲਮ ਦੀ ਸ਼ੂਟਿੰਗ ਸੰਦੀਪ ਵਾਂਗਾ ਦੀ ‘ਆਤਮਾ’ ਦੀ ਸ਼ੂਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ। ਫਿਲਮ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ ਹੈ।

ਅੱਲੂ ਅਰਜੁਨ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ, ਅਭਿਨੇਤਾ ਇਸ ਸਮੇਂ ‘ਪੁਸ਼ਪਾ: ਦ ਰੂਲ’ ਦੀ ਸ਼ੂਟਿੰਗ ਕਰ ਰਿਹਾ ਹੈ, ਜੋ ਉਸਦੀ 2021 ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦਾ ਸੀਕਵਲ ਹੈ। ਕਾਫੀ ਸਮਾਂ ਪਹਿਲਾਂ ਫਿਲਮ ਦੇ ਸੈੱਟ ਤੋਂ ਐਕਟਰ ਦੀ ਤਸਵੀਰ ਵੀ ਵਾਇਰਲ ਹੋਈ ਸੀ, ਜਿਸ ‘ਚ ਅੱਲੂ ਅਰਜੁਨ ਦਾ ਨਵਾਂ ਲੁੱਕ ਦੇਖਿਆ ਗਿਆ ਸੀ। ਖਬਰਾਂ ਮੁਤਾਬਕ ਅੱਲੂ ਅਰਜੁਨ ਦੇ 41ਵੇਂ ਜਨਮਦਿਨ ‘ਤੇ ‘ਪੁਸ਼ਪਾ 2’ ਦੀ ਟੀਮ ਅਦਾਕਾਰ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਦੀ ਤਿਆਰੀ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸੁਕੁਮਾਰ ‘ਪੁਸ਼ਪਾ 2’ ਦੀ ਇੱਕ ਝਲਕ ਜਾਂ ਇੱਕ ਛੋਟਾ ਟੀਜ਼ਰ ਵੀਡੀਓ ਅੱਲੂ ਅਰਜੁਨ ਦੇ ਜਨਮਦਿਨ ਯਾਨੀ 8 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...