ਸਤਿੰਦਰ ਸੱਤੀ ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ । ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ਤੇ ਜਾਣੇ ਜਾਂਦੇ ਹਨ ।ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਕਰ ਲਈ ਹੈ । ਸਤਿੰਦਰ ਸੱਤੀ ਨੇ ਕੈਨੇਡਾ ‘ਚ ਵਕੀਲ ਬਣ ਕੇ ਇਕ ਮਿਸਾਲ ਪੇਸ਼ ਕੀਤੀ।ਦੱਸ ਦੇਈਏ ਕਿ ਸਤਿੰਦਰ ਸੱਤੀ ਨੇ ਪੰਜਾਬੀ ਪਾਲੀਵੁੱਡ ਇੰਡਸਟਰੀ ਦੇ ਇਤਿਹਾਸ ‘ਚ ਮੀਲ ਪੱਥਰ ਸਥਾਪਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸਤਿੰਦਰ ਸੱਤੀ ਨੇ ਕੋਰੋਨਾ ਕਾਲ ਦੌਰਾਨ ਲਾਅ ਦੀ ਪੜਾਈ ਕੀਤੀ ਤੇ ਹੁਣ ਵਕੀਲ ਬਣ ਕੇ ਉਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਸਤਿੰਦਰ ਸੱਤੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਿੱਥੇ ਉਹ ਆਪਣੀ ਸ਼ੇਅਰੋ ਸ਼ਾਇਰੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾਈ ਹੈ । ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸਤਿੰਦਰ ਸੱਤੀ ਇਨ੍ਹੀਂ ਦਿਨੀਂ ਮੋਟੀਵੇਸ਼ਨਲ ਵੀਡੀਓਜ਼ ਦਰਸ਼ਕਾਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।













