ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਦੇ ਛਾਤੀ ਵਿਚ ਇਨਫੈਕਸ਼ਨ ਹੈ, ਹਾਲਾਂਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਹੈਲਥ ਬੁਲੇਟਿਨ ਜਾਰੀ ਕਰਦੇ ਹੋਏ ਹਸਪਤਾਲ ਨੇ ਦੱਸਿਆ ਕਿ ਸੋਨੀਆ ਗਾਂਧੀ ਦਾ ਇਲਾਜ ਚੈਸਟ ਮੈਡੀਸਨ ਵਿਭਾਗ ਦੇ ਸੀਨੀਅਰ ਸਲਾਹਕਾਰ ਡਾਕਟਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। 2 ਮਾਰਚ ਨੂੰ ਉਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਲਗਾਤਾਰ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
----------- Advertisement -----------
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ
Published on
----------- Advertisement -----------
----------- Advertisement -----------












