November 24, 2026, 2:35 pm
----------- Advertisement -----------
HomeNewsBreaking Newsਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਨਹਿਰ 'ਚ ਡੇਗ ਕੇ...

ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਨਹਿਰ ‘ਚ ਡੇਗ ਕੇ ਮਾ+ਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

Published on

----------- Advertisement -----------

ਫਾਜ਼ਿਲਕਾ, 3 ਮਾਰਚ 2023 – ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਗੰਗਕਨਾਲ ਨਹਿਰ ਵਿਚ ਡੇਗ ਕੇ ਮਾਰਨ ਦੇ ਦੋਸ਼ੀ ਇਕ ਵਿਅਕਤੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਨੂੰ ਉਮਰਕੈਦ ਤੋਂ ਬਿਨ੍ਹਾਂ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਵੀ ਅਦਾਲਤ ਵੱਲੋਂ ਦਿੱਤੀ ਗਈ ਹੈ।ਉਕਤ ਸਜਾ ਪੁਲਿਸ ਥਾਣਾ ਖੂਈ ਖੇੜਾ ਵਿਖੇ ਦਰਜ ਐਫਆਈਆਰ ਨੰਬਰ 123 ਮਿਤੀ 3 ਅਕਤੂਬਰ 2019 ਦੇ ਮਾਮਲੇ ਵਿਚ ਸੁਣਾਈ ਗਈ ਹੈ। ਦੋਸ਼ੀ ਬਲਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਆਲਮਸ਼ਾਹ ਢਾਣੀ ਅਮਰਪੁਰਾ ਦਾ ਰਹਿਣ ਵਾਲਾ ਸੀ।

ਇਸ ਸਬੰਧ ਵਿਚ ਹਰਬੰਸ ਸਿੰਘ ਵਾਸੀ ਪਿੰਡ ਪੱਕਾ ਚਿਸਤੀ ਦੇ ਬਿਆਨਾਂ ਤੇ ਪਰਚਾ ਦਰਜ ਹੋਇਆ ਸੀ। ਦੋਸ਼ੀ ਨੇ ਸ਼ਿਕਾਇਤਕਰਤਾ ਹਰਬੰਸ ਸਿੰਘ ਦੀ ਕੁੜੀ ਸਮੇਤ ਆਪਣੇ ਪੂਰੇ ਟੱਬਰ ਨੂੰ ਨਹਿਰ ਵਿਚ ਸੁੱਟ ਕੇ ਮਾਰ ਦਿੱਤਾ ਸੀ। ਐਫਆਈਆਰ ਵਿਚ ਹਰਬੰਸ ਸਿੰਘ ਨੇ ਦੱਸਿਆ ਸੀ ਕਿ ਉਸਦੀ ਲੜਕੀ ਕੁਲਵਿੰਦਰ ਕੌਰ ਦਾ ਵਿਆਹ ਸੁਰਿੰਦਰ ਸਿੰਘ ਵਾਸੀ ਆਲਮਸ਼ਾਹ ਢਾਣੀ ਅਮਰਪੁਰਾ ਨਾਲ ਹੋਇਆ ਸੀ। ਉਸਦੀ ਲੜਕੀ ਅਤੇ ਜਵਾਈ ਦੇ ਤਿੰਨ ਬੱਚੇ ਸਨ। ਜਦ ਕਿ ਉਸਦੇ ਜਵਾਈ ਸੁਰਿੰਦਰ ਸਿੰਘ ਦੇ ਵੱਡੇ ਭਰਾ ਬਲਵਿੰਦਰ ਸਿੰਘ ਦਾ ਆਪਣੇ ਪਰਿਵਾਰ ਪ੍ਰਤੀ ਵਿਹਾਰ ਠੀਕ ਨਹੀਂ ਸੀ ਅਤੇ ਉਹ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਤੰਗ ਪ੍ਰੇ਼ਸ਼ਾਨ ਕਰਦਾ ਸੀ। ਉਸਦੇ ਆਪਣੇ ਦੋ ਬੱਚੇ ਵੀ ਸੀ ਜਦ ਕਿ ਉਸਦੀ ਪਤਨੀ ਦੀ ਮੌਤ ਹੋ ਚੁੱਕੀ ਸੀ।

ਐਫਆਈਆਰ ਅਨੁਸਾਰ ਘਟਨਾ ਵਾਲੇ ਦਿਨ ਯਾਨੀ 26 ਸਤੰਬਰ 2019 ਨੂੰ ਉਕਤ ਦੋਸ਼ੀ ਆਪਣੀ ਕਾਰ ਤੇ ਆਪਣੇ ਭਰਾ, ਭਰਾ ਦੀ ਪਤਨੀ, ਮਾਂ, ਆਪਣੇ ਇਕ ਬੱਚੇ ਅਤੇ ਭਰਾ ਦੇ ਤਿੰਨ ਬੱਚਿਆਂ ਨੂੰ ਪਿੰਡ ਅੱਚਾੜਿਕੀ ਕਿਸੇ ਬਾਬੇ ਕੋਲ ਲੈ ਕੇ ਗਿਆ ਸੀ ਜਦ ਕਿ ਵਾਪਿਸੀ ਸਮੇਂ ਪਿੰਡ ਜੰਡਵਾਲਾ ਮੀਰਾਂ ਸਾਂਗਲਾ ਕੋਲ ਉਸਨੇ ਕਾਰ ਸਮੇਤ ਸਭ ਨੂੰ ਗੰਗ ਕੈਨਾਲ ਨਹਿਰ ਵਿਚ ਸੁੱਟ ਦਿੱਤਾ। ਹਾਂਲਾਕਿ ਘਟਨਾ ਤੋਂ ਬਾਅਦ ਦੋਸ਼ੀ ਨੇ ਇਸਨੂੰ ਇਕ ਹਾਦਸਾ ਸਿੱਧ ਕਰਨ ਦਾ ਯਤਨ ਕੀਤਾ ਪਰ ਬਾਅਦ ਵਿਚ ਉਸਦਾ ਭੇਦ ਖੁੱਲ ਗਿਆ। ਇਸ ਕੇਸ ਵਿਚ ਅਦਾਲਤ ਨੇ ਦੋਸ਼ੀ ਬਲਵਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...