May 3, 2026, 2:51 am
----------- Advertisement -----------
HomeNewsLatest Newsਰਜਿਸਟਰੀ ਲਈ ਐਨ.ਓ.ਸੀ ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ...

ਰਜਿਸਟਰੀ ਲਈ ਐਨ.ਓ.ਸੀ ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...