June 29, 2026, 4:00 pm
----------- Advertisement -----------
HomeNewsLatest Newsਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ...

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ। ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਮੰਤਰੀ ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ। ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...