June 29, 2026, 4:02 pm
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਵੱਲੋਂ ਸਾਈਕਲਿੰਗ ਲੀਗ ਦੌਰਾਨ ਖਿਡਾਰਨਾਂ ਦੀ ਕੀਤੀ ਗਈ ਹੌਂਸਲਾ ਅਫਜ਼ਾਈ

ਡਿਪਟੀ ਕਮਿਸ਼ਨਰ ਵੱਲੋਂ ਸਾਈਕਲਿੰਗ ਲੀਗ ਦੌਰਾਨ ਖਿਡਾਰਨਾਂ ਦੀ ਕੀਤੀ ਗਈ ਹੌਂਸਲਾ ਅਫਜ਼ਾਈ

Published on

----------- Advertisement -----------

ਪਟਿਆਲਾ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ ਐਨ.ਆਈ.ਐੱਸ. ਵਿਖੇ ਕਰਵਾਈ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਅਖੀਰਲੇ ਦਿਨ ਵੱਖ-ਵੱਖ ਰਾਜਾਂ ਦੀਆਂ ਮਹਿਲਾ ਸਾਈਕਲਿਸਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਗੱਲੋਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ, ਸਗੋਂ ਖੇਡਾਂ ਵਿਚ ਤਾਂ ਲੜਕੀਆਂ ਨੇ ਵਿਲੱਖਣ ਪਛਾਣ ਸਥਾਪਤ ਕੀਤੀ ਹੈ। ਉਹਨਾਂ ਕਿਹਾ ਕਿ ਨਿਰੋਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਉਣੇ ਆਪਣੇ ਆਪ ਦੇ ਵਿਚ ਸ਼ਲਘਾਯੋਗ ਉਪਰਲਾ ਹੈ। ਉਹਨਾਂ ਕਿਹਾ ਕਿ ਵੱਖ ਵੱਖ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਲਗਾਤਾਰ ਕਰਨੇ ਚਾਹੀਦੇ ਹਨ।

ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੀ ਸੋਚ ਹੈ ਕਿ ਖਿਡਾਰੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਤ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਹਨਾਂ ਕਿਹਾ ਕਿ ਖੇਡਾਂ ਸਦਕਾਂ ਨੌਜਵਾਨਾਂ ਸਰੀਰਕ ਤੌਰ ਉੱਤੇ ਹੀ ਨਹੀਂ ਸਗੋਂ ਮਾਨਸਿਕ ਤੌਰ ਉੱਤੇ ਵੀ ਮਜ਼ਬੂਤ ਹੁੰਦੇ ਹਨ ਤੇ ਹਰ ਖੇਤਰ ਵਿਚ ਹੋਰਨਾਂ ਨੌਜਵਾਨਾਂ ਨਾਲੋਂ ਵਧੀਆ ਪ੍ਰਦਰਸ਼ਨ ਕਰਨ ਦੇ ਸਮਰੱਥ ਹੋ ਜਾਂਦੇ ਹਨ। ਇਸ ਮੌਕੇ ਸਾਈਕਲਿਸਟਾਂ ਨੂੰ ਸੰਬੋਧਨ ਕਰਦਿਆਂ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਆਰਗੇਨਾਈਜ਼ਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਹਿਲਾ ਸਾਈਕਲਿੰਗ ਲੀਗ ਨਾਲ ਪੰਜਾਬ ਵਿੱਚ ਸਾਈਕਲਿੰਗ ਨੂੰ ਚੰਗਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਦਾ ਹੁਨਰ ਬਹੁਤ ਹੈ ਪਰ ਉਸ ਨੂੰ ਪਛਾਣਨ ਦੀ ਲੋੜ ਹੈ। ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਸਾਈਕਲਿੰਗ ਖੇਡ ਪ੍ਰਤੀ ਸੁਹਿਰਦ ਹੈ ਅਤੇ ਮਹਿਲਾ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਏਸ਼ੀਅਨ ਸਾਈਕਲਿੰਗ ਕੰਨਫਡਰੈਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਨਾਲ ਇਹ ਟਰੈਕ ਸਾਈਕਲਿੰਗ ਲੀਗ ਮੁਕਾਬਲੇ ਕਰਵਾਏ ਗਏ। ਇਸ ਲੀਗ ਵਿਚ ਸੁਸਾਇਟੀ ਫਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਨਿਭਾਈ। ਇਸ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਸਮਪਤੀ ਮੌਕੇ ਸ਼੍ਰੀਮਤੀ ਜੀਵਨਜੋਤ ਕੌਰ ਜੁਅਇੰਟ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੇ ਝੰਡੀ ਦਿਖਾ ਕੇ ਰੇਸ ਨੂੰ ਰਵਾਨਾ ਕੀਤਾ ਤੇ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕੀਤਾ। ਲੀਗ ਦੇ ਅੰਤਿਮ ਦਿਨ ਕਰਵਾਏ ਮੁਕਾਬਲਿਆਂ ਤਹਿਤ 07 ਕਿਲੋਮੀਟਰ ਮਾਸ ਸਟਾਰਟ (ਸੀਨੀਅਰ ਵਰਗ) ਵਿੱਚ ਮੁਕਲ (ਹਰਿਆਣਾ) ਨੇ ਸੋਨ ਤਗਮਾ, ਲੀਕਜੇਸ ਅੰਗਮੋ (ਲੇਹ) ਨੇ ਚਾਂਦੀ ਦਾ ਤਗਮਾ ਤੇ ਪ੍ਰਿੰਕਾ (ਪੰਜਾਬ) ਨੇ ਕਾਂਸੀ ਦਾ ਤਗਮਾ ਜਿੱਤਿਆ। 07 ਕਿਲੋਮੀਟਰ ਮਾਸ ਸਟਾਰਟ (ਜੂਨੀਅਰ ਵਰਗ) ਵਿੱਚ ਹਿਮਾਂਸ਼ੀ ਸਿੰਘ (ਹਰਿਆਣਾ) ਨੇ ਸੋਨ ਤਗਮਾ, ਅਨੂਰੀਤ ਗੁਰਾਈਆ (ਪੰਜਾਬ) ਨੇ ਚਾਂਦੀ ਦਾ ਤਗਮਾ ਤੇ ਪਾਰੁਲ (ਹਰਿਆਣਾ) ਨੇ ਕਾਂਸੀ ਦਾ ਤਗਮਾ ਜਿੱਤਿਆ। 03 ਕਿਲੋਮੀਟਰ ਮਾਸ ਸਟਾਰਟ (ਸਬ ਜੂਨੀਅਰ ਵਰਗ) ਵਿੱਚ ਹਰੀਸ਼ਤਾ ਜਾਖੜ (ਰਾਜਸਥਾਨ) ਨੇ ਸੋਨ ਤਗਮਾ, ਸਰੀਤਾ ਕੁਮਾਰੀ (ਐਨ.ਆਈ.ਐਸ ਪਟਿਆਲਾ) ਨੇ ਚਾਂਦੀ ਦਾ ਤਗਮਾ ਤੇ ਸੰਤੋਸ਼ੀ ਉਰਨੋ (ਐਨ.ਆਈ.ਐਸ) ਨੇ ਕਾਂਸੀ ਦਾ ਤਗਮਾ ਜਿੱਤਿਆ। ਕੇਰੀਨ ਰੇਸ (ਸੀਨੀਅਰ ਵਰਗ) ਵਿੱਚ ਹਿਮਾਂਸ਼ੀ ਸਿੰਘ (ਹਰਿਆਣਾ) ਨੇ ਸੋਨ ਤਗਮਾ ,ਬਿਮਾਲਾ (ਐਨ.ਆਈ.ਐਸ ਪਟਿਆਲਾ) ਨੇ ਚਾਂਦੀ ਦਾ ਤਗਮਾ ਤੇ ਅਨੂਰੀਤ ਗੁਰਾਈਆ (ਪੰਜਾਬ) ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਮੌਕੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਕਮੇਟੀ ਮੈਂਬਰ ਨੀਰਜ ਤੰਵਰ, ਡਾ. ਗੁਰਮੀਤ ਸਿੰਘ,ਸਤਵਿੰਦਰ ਸਿੰਘ , ਗੌਰਵ ਰਾਵਤ ਪਟਿਆਲਾ ਵੱਡੀ ਗਿਣਤੀ ਸਾਈਕਲਿਸਟਾਂ, ਕੋਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...