June 30, 2026, 12:21 am
----------- Advertisement -----------
HomeNewsLatest Newsਅਧਿਕਾਰੀ ਤੇ ਕਰਮਚਾਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ...

ਅਧਿਕਾਰੀ ਤੇ ਕਰਮਚਾਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ ‘ਚ ਹਾਜ਼ਰ ਰਹਿਣ ਨੂੰ ਯਕੀਨੀ ਬਣਾਉਣ : ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਐਸ.ਏ.ਐਸ ਨਗਰ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ, ਧਾਲੀਵਾਲ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਤੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਾਇਓ ਮੈਟਿ੍ਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਬੇਰੋਕ ਕਰਨ ਦੀ ਹਦਾਇਤ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਸੇ ਲੜੀ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਤੋਂ ਕਰਮਚਾਰੀਆਂ ਦੀ ਬਾਇਓ ਮੈਟਿ੍ਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦਾ ਕੰਮ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਸ਼ੋਸਲ ਮੀਡੀਆ ਅਤੇ ਲੋਕਾਂ ਦੁਆਰਾ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਵੱਖ-ਵੱਖ ਦਫ਼ਤਰਾਂ ਦਾ ਸਟਾਫ ਟਾਈਮ ‘ਤੇ ਹਾਜ਼ਰ ਨਹੀ ਹੁੰਦਾ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਫਤਰ ਦੇ ਕਰਮਚਾਰੀਆਂ ਦੀ ਹਾਜ਼ਰੀ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਦਫ਼ਤਰ ਲੇਟ ਪਹੁੰਚਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...