ਫ਼ਿਰੋਜ਼ਪੁਰ ਦੇ ਗੁੱਦੜਢੰਡੀ ਰੋਡ ‘ਤੇ ਦੇਰ ਰਾਤ ਵੱਡੀ ਘਟਨਾ ਵਾਪਰੀ ਹੈ। ਇੱਥੇ ਸਥਿਤ ਇੱਕ ਪੈਟਰੋਲ ਪੰਪ ‘ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਗਾਰਡ ਦੀ ਕੁੱਟਮਾਰ ਕਰ ਕੇ ਉਸ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ। ਕਰਮਚਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਕੋਲ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਮੋਟਰਸਾਈਕਲ ’ਚ 200 ਰੁਪਏ ਦਾ ਤੇਲ ਪਾਉਣ ਲਈ ਕਿਹਾ। ਇਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਉਥੇ ਬੈਠੇ ਗਾਰਡ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਈ ਫਾਇਰ ਕੀਤੇ।
ਇਸ ਤੋਂ ਬਾਅਦ ਲੁਟੇਰੇ ਉਕਤ ਗਾਰਡ ਦੀ 12 ਬੋਰ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ। ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਸਾਰੀ ਘਟਨਾ ਕੈਦ ਹੋ ਗਈ। ਮੌਕੇ ’ਤੇ ਪਹੁੰਚੇ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਿਰ ਦਿੱਤੀ ਹੈ।












