June 7, 2026, 1:22 am
----------- Advertisement -----------
HomeNewsEntertainmentਪਾਪਰਾਜ਼ੀ 'ਤੇ ਭੜਕੇ ਸੈਫ ਅਲੀ ਖਾਨ, ਅਦਾਕਾਰ ਨੇ ਗੁੱਸੇ 'ਚ ਆਖੀ ਇਹ...

ਪਾਪਰਾਜ਼ੀ ‘ਤੇ ਭੜਕੇ ਸੈਫ ਅਲੀ ਖਾਨ, ਅਦਾਕਾਰ ਨੇ ਗੁੱਸੇ ‘ਚ ਆਖੀ ਇਹ ਗੱਲ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਜਦੋਂ ਵੀ ਬਾਲੀਵੁੱਡ ਦੀ ਪਸੰਦੀਦਾ ਜੋੜੀ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਇਕੱਠੇ ਨਜ਼ਰ ਆਉਂਦੇ ਹਨ ਤਾਂ ਪਾਪਰਾਜ਼ੀ ਉਹਨਾਂ ਨੂੰ ਘੇਰ ਲੈਂਦੇ ਹਨ। ਅਜਿਹੇ ‘ਚ ਕਰੀਨਾ ਕਪੂਰ ਆਮ ਵਾਂਗ ਪੋਜ਼ ਦਿੰਦੀ ਹੈ ਪਰ ਸੈਫ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਹੈ। ਹਾਲ ਹੀ ‘ਚ ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਆਪਣੀ ਦੋਸਤ ਮਲਾਇਕਾ ਅਰੋੜਾ ਦੀ ਪਾਰਟੀ ‘ਚ ਪਹੁੰਚੇ ਸਨ, ਜਿੱਥੇ ਲੋਕਾਂ ਨੇ ਦੋਹਾਂ ਨੂੰ ਦੇਖ ਕੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਲਿੱਕ ਕਰਨਾ ਸ਼ੁਰੂ ਕਰ ਦਿੱਤਾ। ਅਜਿਹੇ ‘ਚ ਜਦੋਂ ਪਾਪਰਾਜ਼ੀ ਨੇ ਸੈਫ ਅਲੀ ਖਾਨ ਨੂੰ ਪੋਜ਼ ਦੇਣ ਲਈ ਕਿਹਾ ਤਾਂ ਉਨ੍ਹਾਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ। ਇਸ ਤੋਂ ਬਾਅਦ ਸੈਫ ਅਲੀ ਖਾਨ ਨੇ ਗੁੱਸੇ ‘ਚ ਕਿਹਾ ਕਿ ਤੁਸੀਂ ਤਸਵੀਰਾਂ ਖਿੱਚਣ ਲਈ ਸਾਡੇ ਬੈੱਡਰੂਮ ‘ਚ ਹੀ ਆ ਜਾਓ ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਕਾਲੇ ਰੰਗ ਦੇ ਪਹਿਰਾਵੇ ‘ਚ ਹੱਥ ਨਜ਼ਰ ਆ ਰਹੇ ਹਨ ਪਰ ਜਦੋਂ ਪਾਪਰਾਜ਼ੀ ਨੇ ਉਨ੍ਹਾਂ ਨੂੰ ਪੋਜ਼ ਦੇਣ ਲਈ ਕਿਹਾ ਤਾਂ ਸੈਫ ਕਹਿਣ ਲੱਗੇ, ‘ਇਕ ਕੰਮ ਕਰੋ, ਸਾਡੇ ਬੈੱਡਰੂਮ ਤੱਕ ਆ ਜਾਓ।’ ਇਹ ਸੁਣ ਕੇ ਉੱਥੇ ਮੌਜੂਦ ਲੋਕ ਸਮਝਦੇ ਹਨ ਕਿ ਅੱਜ ਸੈਫ ਅਲੀ ਖਾਨ ਦਾ ਮੂਡ ਠੀਕ ਨਹੀਂ ਹੈ ਪਰ ਜਦੋਂ ਸੈਫ ਇਹ ਕਹਿ ਰਹੇ ਸਨ, ਉਸੇ ਸਮੇਂ ਕਰੀਨਾ ਪਾਪਰਾਜ਼ੀ ਨੂੰ ਦੇਖ ਕੇ ਮੁਸਕਰਾਈ। ਕਰੀਨਾ ਅਤੇ ਸੈਫ ਦੇ ਕੰਮ ਦੀ ਗੱਲ ਕਰੀਏ ਤਾਂ ਆਉਣ ਵਾਲੇ ਸਮੇਂ ‘ਚ ਸੈਫ ਅਲੀ ਖਾਨ ਫਿਲਮ ‘ਆਦਿ ਪੁਰਸ਼’ ‘ਚ ਰਾਵਣ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਪਿਛਲੇ ਸਾਲ ਹੀ ਫਿਲਮ ਦਾ ਸੈਫ ਅਲੀ ਖਾਨ ਦਾ ਲੁੱਕ ਪੋਸਟਰ ਸ਼ੇਅਰ ਕੀਤਾ ਗਿਆ ਸੀ, ਜਿਸ ਨੇ ਕਾਫੀ ਹੰਗਾਮਾ ਕੀਤਾ ਸੀ। ਇਸ ਦੇ ਨਾਲ ਹੀ ਕਰੀਨਾ ਕਪੂਰ ਆਉਣ ਵਾਲੇ ਸਮੇਂ ‘ਚ ‘ਦਿ ਡਿਵੋਸ਼ਨ ਆਫ ਸਸਪੈਕਟ ਐਕਸ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...