ਅੱਜ ਯਾਨੀ ਸ਼ਨੀਵਾਰ ਨੂੰ ਸਿਸੋਦੀਆ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਅਦਾਲਤ ਤੋਂ ਸਿਸੋਦੀਆ ਦੇ ਤਿੰਨ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਮਨੀਸ਼ ਸਿਸੋਦੀਆ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਗਿਆ ਹੈ। ਰੌਜ਼ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ 6 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ 10 ਮਾਰਚ ਨੂੰ ਆਪਣਾ ਫੈਸਲਾ ਸੁਣਾਏਗੀ।
----------- Advertisement -----------
ਸਿਸੋਦੀਆ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਸੀ.ਬੀ.ਆਈ ਰਿਮਾਂਡ 6 ਮਾਰਚ ਤੱਕ ਵਧਿਆ
Published on
----------- Advertisement -----------












