November 16, 2026, 6:47 am
----------- Advertisement -----------
HomeNewsLatest Newsਖੇਡ ਵਿਭਾਗ 'ਚ ਸਰਕਾਰੀ ਨੌਕਰੀ ਮਿਲਣ 'ਤੇ ਪਰਮਜੀਤ ਕੁਮਾਰ ਨੇ ਕੀਤਾ ਮੁੱਖ...

ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਕੁਮਾਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਬਹੁਤ ਘੱਟ ਮਿਸਾਲ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਪੂਰੀ ਵਾਹ ਲਾਉਣਗੇ।

ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...