June 9, 2026, 1:19 pm
----------- Advertisement -----------
HomeNewsBreaking Newsਕਰਜ਼ੇ ਤੋਂ ਪ੍ਰੇਸ਼ਾਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਕੀਤੀ ਖੁ+ਦ+ਕੁ+ਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਕੀਤੀ ਖੁ+ਦ+ਕੁ+ਸ਼ੀ

Published on

----------- Advertisement -----------

ਮਾਨਸਾ, 4 ਮਾਰਚ 2023 – ਕਰਜ਼ੇ ਤੋਂ ਪ੍ਰੇਸ਼ਾਨ ਮੂਸਾ ਪਿੰਡ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਕਿਸਾਨ 7 ਲੱਖ ਦੇ ਕਰੀਬ ਕਰਜਦਾਰ ਸੀ ਤੇ ਦੋ ਵੱਡੀ ਭੈਣਾਂ ਵਿਆਹੁਣਯੋਗ ਸੀ ਪਰ ਕਰਜ਼ੇ ਦਾ ਬੋਝ ਹਲਕਾ ਨਾ ਹੁੰਦਾ ਦੇਖ ਨੌਜਵਾਨ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾ ਤੇ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਨ ਤੋ ਬਾਅਦ ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ।

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਛੋਟਾ ਭਰਾ ਸੀ ਅਤੇ ਮਾਂ 10 ਮਹੀਨੇ ਪਹਿਲਾਂ ਹੀ ਇਸ ਦੁਨੀਆਂ ਤੋ ਚਲੀ ਗਈ ਸੀ। ਮਾਨਸਾ ਦੇ ਮੂਸਾ ਪਿੰਡ ਦੇ ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ ਗੁਰਮੀਤ ਸਿੰਘ (20) ਵੱਜੋਂ ਹੋਈ ਹੈ।

ਮ੍ਰਿਤਕ ਗੁਰਮੀਤ ਸਿੰਘ ਦੋ ਏਕੜ ਜਮੀਨ ਦਾ ਮਾਲਕ ਸੀ ਤੇ 4 ਏਕੜ ਜਮੀਨ ਠੇਕੇ ਤੇ ਲੈ ਕੇ ਵਾਹੀ ਕਰਦਾ ਸੀ, ਫ਼ਸਲ ਖਰਾਬ ਹੋਣ ਅਤੇ ਸਿਰ ਬੈਂਕ ਤੇ ਪ੍ਰਾਈਵੇਟ 7 ਲੱਖ ਦੇ ਕਰੀਬ ਕਰਜ਼ਾ ਸੀ ਜਿਸ ਕਾਰਨ ਗੁਰਮੀਤ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਸਵੇਰੇ ਖੇਤ ਵਿੱਚ ਜਾਕੇ ਖੂਹ ‘ਚ ਫ਼ਾਹਾ ਲੈ ਕੇ ਖੁਦਕਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਕਰਜ਼ਾ ਮਾਫ਼ ਤੇ ਆਰਥਿਕ ਸਹਾਇਤਾ ਦੇ ਨਾਲ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਥਾਣਾ ਸਦਰ ਪੁਲਿਸ ਦੇ ਐਸ ਐਚ ਓ ਪ੍ਰਵੀਨ ਕੁਮਾਰ ਨੇ ਕਿਹਾ ਕਿ ਅੱਜ ਸਵੇਰੇ ਮੂਸਾ ਪਿੰਡ ਵਿਖੇ ਗੁਰਮੀਤ ਸਿੰਘ ਨਾਮਕ ਨੌਜਵਾਨ ਦੇ ਖੁਦਕਸ਼ੀ ਕਰ ਲੈਣ ਦੀ ਸੂਚਨਾ ਮਿਲੀ ਸੀ ਜਿਸ ਤਹਿਤ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨਾ ਤੇ ਜਿਸ ਵਿੱਚ ਉਨ੍ਹਾਂ ਕਰਜੇ ਤੋ ਪ੍ਰੇਸ਼ਾਨ ਹੋ ਕੇ ਖੁਦਕਸ਼ੀ ਕਰਨ ਦੀ ਰਿਪੋਰਟ ਲਿਖਾਈ ਹੈ ਜਿਸ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...