September 11, 2026, 3:13 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------
  • ਪਹਿਲ਼ਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ

ਚੰਡੀਗੜ੍ਹ, 4 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...