November 22, 2026, 8:29 pm
----------- Advertisement -----------
HomeNewsLatest Newsਮਾਈਨਿੰਗ ਵਿਭਾਗ ਵਲੋਂ ਸਰਕਾਰੀ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ...

ਮਾਈਨਿੰਗ ਵਿਭਾਗ ਵਲੋਂ ਸਰਕਾਰੀ ਥਾਵਾਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇੱਕ ਜੇ.ਸੀ.ਬੀ ਕਾਬੂ

Published on

----------- Advertisement -----------

ਲੁਧਿਆਣਾ, 4 ਮਾਰਚ – ਮੁੱਖ ਮੰਤਰੀ ਭਗਵੰਤ ਮਾਨ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ ਛਾਪੇਮਾਰੀ ਕਰਦਿਆਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇਕ ਜੇ.ਸੀ.ਬੀ. ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੁਲਦੀਪ ਸਿੰਘ, ਰਣਧੀਰ ਸਿੰਘ, ਹਰਭਜਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਥਾਣਾ ਮੇਹਰਬਾਨ ਵਿਖੇ ਧਾਰਾ 353, 379, 186, 506 ਅਤੇ ਖਾਣਾਂ ਅਤੇ ਖਣਿਜ ਐਕਟ 1957 ਦੀ ਧਾਰਾ 21 ਤਹਿਤ ਮਾਮਲਾ ਦਰਜ਼ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਮੇਤ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ, ਅੰਕਿਤ ਕੁਮਾਰ, ਪਰਵੇਸ਼ ਸ਼ੁਕਲਾ ਸਮੇਤ ਸਥਾਨਕ ਪੁਲਿਸ ਨੇ ਧਨਾਨਸੂ ਅਤੇ ਭੁਖੜੀ ਵਿਖੇ ਛਾਪੇਮਾਰੀ ਕੀਤੀ ਤਾਂ ਨਾਜਾਇਜ਼ ਮਾਈਨਿੰਗ ਕਰਦੇ ਪੰਜ ਟਿੱਪਰ ਅਤੇ ਤਿੰਨ ਜੇ.ਸੀ.ਬੀ. ਮਸ਼ੀਨਾਂ ਪਾਈਆਂ ਗਈਆਂ। ਜਦੋਂ ਟੀਮਾਂ ਵਲੋਂ ਘੋਖ ਪੜਤਾਲ ਕੀਤੀ ਜਾ ਰਹੀ ਸੀ ਤਾਂ ਆਲੇ ਦੁਆਲੇ ਖੇਤਾਂ ਵਿੱਚ ਲੁਕੇ ਹੋਏ ਉਨ੍ਹਾਂ ਦੇ ਸਾਥੀਆਂ ਵਲੋਂ ਟੀਮਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦੋ ਜੇ.ਸੀ.ਬੀ. ਮਸ਼ੀਨਾਂ ਨੂੰ ਮੌਕੇ ਤੋਂ ਭਜਾਉਣ ਵਿੱਹ ਕਾਮਯਾਬ ਹੋ ਗਏ।

ਜਿਸ ਤੋਂ ਬਾਅਦ ਕਾਰਜਕਾਰੀ ਇੰਜਨੀਅਰ (ਐਕਸੀਅਨ) ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾ ਕੇ ਜ਼ਬਤ ਕੀਤੇ ਟਿੱਪਰ ਅਤੇ ਇੱਕ ਜੇ.ਸੀ.ਬੀ. ਨੂੰ ਪੁਲਿਸ ਵਿਭਾਗ ਦੇ ਹਵਾਲੇ ਕਰ ਦਿੱਤਾ। ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਦਾ ਮੁਕੰਮਲ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ਵਿਚ ਨਾ ਲੈ ਸਕੇ। ਪੰਜਾਬ ਵਿੱਚੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਦੀ ਦ੍ਰਿੜ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਹੇਅਰ ਨੇ ਕਿਹਾ ਕਿ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...