ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡਿਆ ਰਿਪੋਰਟਾਂ ਤੋਂ ਇਹ ਪਤਾ ਲੱਗਾ ਹੈ ਕਿ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਗਈ ਸੀ ।ਇੱਥੇ ਤੁਹਾਨੂੰ ਇਹ ਵੀ ਦੱਸ ਡੀਏ ਕਿ ਪੁਲਿਸ ਦੇ ਵੱਲੋਂ ਇਸ ਨੂੰ ਲੈ ਕੇ ਹਾਲੇ ਤਕ ਕੋਈ ਅਧਿਕਾਰਿਤ ਤੌਰ ‘ਤੇ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
----------- Advertisement -----------
ਮੂਸੇਵਾਲਾ ਦੇ ਮਾਪਿਆਂ ਨੂੰ 14 ਸਾਲ ਦੇ ਬੱਚੇ ਨੇ ਦਿੱਤੀ ਜਾਨੋ ਮਾਰਨ ਦੀ ਧਮਕੀ?
Published on
----------- Advertisement -----------












