June 19, 2026, 6:29 am
----------- Advertisement -----------
HomeNewsLatest Newsਗ੍ਰਿਫ਼ਤਾਰੀ ਤੋਂ ਬਚਣ ਲਈ ਪਾਕਿ ਸਾਬਕਾ PM ਇਮਰਾਨ ਖਾਨ ਹੋਏ ਗਾਇਬ; ਪੁਲਿਸ...

ਗ੍ਰਿਫ਼ਤਾਰੀ ਤੋਂ ਬਚਣ ਲਈ ਪਾਕਿ ਸਾਬਕਾ PM ਇਮਰਾਨ ਖਾਨ ਹੋਏ ਗਾਇਬ; ਪੁਲਿਸ ਵਾਰੰਟ ਲੈ ਕੇ ਘਰ ਪਹੁੰਚੀ

Published on

----------- Advertisement -----------

ਪਾਕਿਸਤਾਨ ਪੁਲਿਸ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ। ਇਸਲਾਮਾਬਾਦ ਪੁਲਿਸ ਨੇ ਟਵੀਟ ਕੀਤਾ ਕਿ ਜਦੋਂ ਐਸਪੀ ਉਨ੍ਹਾਂ ਦੇ ਕਮਰੇ ਵਿੱਚ ਪਹੁੰਚੇ ਤਾਂ ਇਮਰਾਨ ਉੱਥੇ ਮੌਜੂਦ ਨਹੀਂ ਸੀ। ਪੁਲਿਸ ਦਾ ਦੋਸ਼ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਪੁਲਿਸ ਅਧਿਕਾਰੀ ਇਮਰਾਨ ਦੇ ਘਰ ਹੀ ਮੌਜੂਦ ਹਨ। ਹਾਲਾਂਕਿ ਪਾਕਿਸਤਾਨੀ ਮੀਡੀਆ ‘ਜੀਓ ਨਿਊਜ਼’ ਮੁਤਾਬਕ- ਇਮਰਾਨ ਖਾਨ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਘਰ ‘ਚ ਹਨ। ਪੁਲਿਸ ਨੇ ਉਨ੍ਹਾਂ ਨੂੰ ਨੋਟਿਸ ਸੌਂਪਿਆ ਹੈ। ਇਸਲਾਮਾਬਾਦ ਪੁਲਿਸ ਗ੍ਰਿਫਤਾਰ ਕਰ ਸਕਦੀ ਹੈ। ਖਾਨ ਨੂੰ 7 ਮਾਰਚ ਨੂੰ ਇਸਲਾਮਾਬਾਦ ਦੀ ਅਦਾਲਤ ਵਿੱਚ ਪੇਸ਼ ਹੋਣਾ ਹੈ।

ਦੂਜੇ ਪਾਸੇ ਪਾਕਿਸਤਾਨ-ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਪੁਲਿਸ ਨੋਟਿਸ ‘ਚ ਇਮਰਾਨ ਦੀ ਗ੍ਰਿਫ਼ਤਾਰੀ ਦਾ ਕੋਈ ਜ਼ਿਕਰ ਨਹੀਂ ਹੈ। ਇਮਰਾਨ 2:30 ਵਜੇ ਆਪਣੀ ਕਾਨੂੰਨੀ ਟੀਮ ਨਾਲ ਮੀਟਿੰਗ ਕਰਨਗੇ। ਜਿਸ ਤੋਂ ਬਾਅਦ ਉਹ ਆਪਣੀ ਅਗਲੀ ਰਣਨੀਤੀ ਬਾਰੇ ਦੱਸਣਗੇ। ਜ਼ਮਾਨ ਪਾਰਕ ਦੇ ਬਾਹਰ ਪ੍ਰੈੱਸ ਕਾਨਫਰੰਸ ‘ਚ ਫਵਾਦ ਚੌਧਰੀ ਨੇ ਕਿਹਾ- ਜੇਕਰ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਪਾਕਿਸਤਾਨ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ। ਇਮਰਾਨ ਖਿਲਾਫ 74 ਮਾਮਲੇ ਦਰਜ ਹਨ। ਅਜਿਹੇ ‘ਚ ਉਹ ਹਰ ਸੁਣਵਾਈ ‘ਚ ਹਾਜ਼ਰ ਨਹੀਂ ਹੋ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...