November 25, 2026, 5:36 am
----------- Advertisement -----------
HomeNewsLatest Newsਕੇਂਦਰੀ ਸਿਹਤ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ ਪੰਜਾਬ ਮਾਡਲ ਤੇ ਆਮ ਆਦਮੀ...

ਕੇਂਦਰੀ ਸਿਹਤ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ ਪੰਜਾਬ ਮਾਡਲ ਤੇ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ-ਡਾ. ਬਲਬੀਰ ਸਿੰਘ

Published on

----------- Advertisement -----------

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਸਬੰਧੀ ਮਸਲੇ ਜ਼ੋਰਦਾਰ ਢੰਗ ਨਾਲ ਉਭਾਰੇ। ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਨਾਲ ਜੁੜੀਆਂ ਅਹਿਮ ਤੇ ਜਰੂਰੀ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਿਆਂਦੀ ਜਾ ਰਹੀ ਕ੍ਰਾਂਤੀ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ‘ਚ ਕੇਂਦਰੀ ਮੰਤਰੀ ਨਾਲ ਸਿਹਤ ਨਾਲ ਜੁੜੇ ਸਾਰੇ ਮਾਮਲਿਆਂ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ ਅਤੇ ਡਾ. ਮਾਂਡਵੀਆ ਨੇ ਇਨ੍ਹਾਂ ਬਾਰੇ ਹਾਂ ਪੱਖੀ ਹੁੰਗਾਰਾ ਭਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਨਾਗਰਿਕਾਂ ਨੂੰ ਸੰਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਾਗੂ ਕੀਤੇ ਜਾ ਰਹੇ ਮਾਡਲ ਅਤੇ ਆਮ ਆਦਮੀ ਕਲੀਨਿਕਾਂ ਦੀ ਭਰਵੀਂ ਸ਼ਲਾਘਾ ਕੀਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਦੇ ਸਿਹਤ ਨਾਲ ਸਬੰਧਤ ਰੁਕੇ ਹੋਏ ਫੰਡ ਵੀ ਜਲਦ ਜਾਰੀ ਕੀਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਲਈ ਕ੍ਰਿਟੀਕਲ ਕੇਅਰ ਯੂਨਿਟ ਬਣਾਉਣ ਨੂੰ ਵੀ ਪ੍ਰਵਾਨ ਕੀਤਾ ਹੈ, ਜਿਸ ਲਈ ਪੰਜਾਬ ਵੱਲੋਂ ਜਲਦ ਹੀ ਇੱਕ ਵਿਸਥਾਰਤ ਤਜਵੀਜ ਬਣਾ ਕੇ ਭੇਜੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਨਵੇਂ ਮੈਡੀਕਲ ਕਾਲਜਾਂ ਲਈ ਵੀ ਕੇਂਦਰੀ ਸਿਹਤ ਮੰਤਰੀ ਨੇ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਪੰਜਾਬ ਦੀ ਮੰਗ ‘ਤੇ 388 ਕਿਸਮਾਂ ਦੀਆਂ ਜਰੂਰੀ ਦਵਾਈਆਂ ਤੇ 42 ਕੈਂਸਰ ਰੋਕੂ ਦਵਾਈਆਂ ਦੀਆਂ ਕੀਮਤਾਂ ‘ਤੇ ਨਿਯੰਤਰਨ ਸਬੰਧੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ। ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ‘ਚ ਵੱਡੇ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਇੱਕ ਸਾਂਝੀ ਮੀਟਿੰਗ ਕੀਤੇ ਜਾਣ ਦੀ ਦਿੱਤੀ ਸਲਾਹ ਨੂੰ ਵੀ ਕੇਂਦਰੀ ਮੰਤਰੀ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਕ੍ਰਿਟੀਕਲ ਕੇਅਰ ਯੂਨਿਟਾਂ ‘ਚ ਤਾਇਨਾਤ ਹੋਣ ਵਾਲੇ ਵਿਸ਼ੇਸ ਸਟਾਫ਼ ਦੀ ਵਿਸ਼ੇਸ਼ ਸਿਖਲਾਈ ਕਰਵਾਉਣ ਦੀ ਸਲਾਹ ਦੀ ਵੀ ਕੇਂਦਰੀ ਮੰਤਰੀ ਨੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਫੈਮਿਲੀ ਮੈਡੀਸਨ ਫੈਮਿਲੀ ਫ਼ਿਜ਼ੀਸ਼ੀਅਨ ਤੇ ਹੋਲਿਸਟਿਕ ਹੈਲਥ ਕੇਅਰ ਜਿਸ ‘ਚ ਪ੍ਰੀਵੈਂਟਿਵ ਕੇਅਰ, ਪ੍ਰੋਮੋਸ਼ਨ ਤੇ ਰੀ-ਹੈਬਲੀਟੇਟਿਵ ਸੇਵਾਵਾਂ ਸਮੇਤ ਗੰਭੀਰ ਮਰੀਜਾਂ ਦੀ ਸਿਹਤ ਸੇਵਾਵਾਂ ਬਾਰੇ ਚਰਚਾ ‘ਤੇ ਵੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮਾਂਡਵੀਆ ਵੱਲੋਂ ਦਿੱਤੇ ਹਾਂ ਪੱਖੀ ਹੁੰਗਾਰੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਨਾਗਰਿਕਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੇਂਦਰੀ ਸਿਹਤ ਮੰਤਰੀ ਡਾ. ਮਾਂਡਵੀਆ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...