November 22, 2026, 5:56 pm
----------- Advertisement -----------
HomeNewsLatest Newsਕੇਂਦਰ ਸਰਕਾਰ ਨੇ ਕਿਸਾਨਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਚੁੱਕਿਆ ਅਹਿਮ...

ਕੇਂਦਰ ਸਰਕਾਰ ਨੇ ਕਿਸਾਨਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਚੁੱਕਿਆ ਅਹਿਮ ਕਦਮ, ਹੁਣ ਬੋਤਲ ‘ਚ ਮਿਲੇਗੀ DAP

Published on

----------- Advertisement -----------

ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਡੀਏਪੀ ਖਾਦ (DAP Fertilizers) ਦੀਆਂ ਬੋਰੀਆਂ ਚੁੱਕਣ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਨੈਨੋ ਯੂਰੀਆ (Nano Urea) ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਨੈਨੋ ਡੀ.ਏ.ਪੀ. ਨੈਨੋ ਡੀਏਪੀ (Nano DAP) ਦੀ ਇੱਕ ਬੋਤਲ ਡੀਏਪੀ ਖਾਦ ਦੀ ਇੱਕ ਬੋਰੀ ਜਿੰਨੀ ਪ੍ਰਭਾਵਸ਼ਾਲੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨੈਨੋ ਡੀਏਪੀ ਖਾਦ ਦੀ ਮਨਜ਼ੂਰੀ ਕਿਸਾਨਾਂ ਲਈ ਜੀਵਨ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਖਾਦ ਸਹਿਕਾਰੀ IFFCO, ਜਿਸ ਨੇ 2021 ਵਿੱਚ ਨੈਨੋ ਤਰਲ ਯੂਰੀਆ ਦੀ ਸ਼ੁਰੂਆਤ ਕੀਤੀ ਸੀ, ਨੇ ਸ਼ੁੱਕਰਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਆਪਣੀ ਨੈਨੋ ਡੀਏਪੀ ਖਾਦ ਨੂੰ ਮਾਰਕੀਟ ਵਿੱਚ ਲਾਂਚ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੀਐਮ ਮੋਦੀ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ। ਮਾਂਡਵੀਆ ਨੇ ਇੱਕ ਦਿਨ ਪਹਿਲਾਂ ਹੀ ਨੈਨੋ ਲਿਕਵਿਡ ਡੀਏਪੀ ਖਾਦ ਨੂੰ ਬਾਜ਼ਾਰ ਵਿੱਚ ਲਾਂਚ ਕਰਨ ਦੀ ਮਨਜ਼ੂਰੀ ਦਾ ਐਲਾਨ ਕੀਤਾ ਸੀ। ਇਸ ਮੌਕੇ ‘ਤੇ ਮਾਂਡਵੀਆ ਨੇ ਕਿਹਾ ਕਿ ਖਾਦ ਦੇ ਖੇਤਰ ‘ਚ ਆਤਮ-ਨਿਰਭਰਤਾ ਲਿਆਉਣ ਦੀ ਦਿਸ਼ਾ ‘ਚ ਇਹ ਇਕ ਵੱਡਾ ਕਦਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...