June 9, 2026, 1:33 am
----------- Advertisement -----------
HomeNewsEntertainmentਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਦੀ ਧੀ ਦਾ ਹੈ ਵਿਆਹ,...

ਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਦੀ ਧੀ ਦਾ ਹੈ ਵਿਆਹ, ਦੇਖੋ ਜਸ਼ਨ ਦੀਆਂ ਤਸਵੀਰਾਂ

Published on

----------- Advertisement -----------

ਗਿੱਪੀ ਗਰੇਵਾਲ ਦੇ ਜਨਮਦਿਨ ਅਤੇ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦੇ ਲੋਹੜੀ ਦੇ ਪ੍ਰੋਗਰਾਮ ਦਾ ਜਸ਼ਨ ਕਾਫੀ ਧੂਮ ਧਾਮ ਮਨਾਇਆ ਗਿਆ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਇਸ ਜਸ਼ਨ ਵਿੱਚ ਸ਼ਿਰਕਤ ਕੀਤੀ। ਜਿਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਦੇ ਘਰ ‘ਚ ਵਿਆਹ ਦਾ ਜਸ਼ਨ ਚੱਲ ਰਿਹਾ ਹੈ। ਜਿਸ ਕਰਕੇ ਇੱਕ ਤੋਂ ਬਾਅਦ ਕਈ ਪ੍ਰੋਗਰਾਮ ਹੋ ਰਹੇ ਨੇ ,ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਨੇ।

ਦੱਸ ਦਈਏ ਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਦੀ ਬੇਟੀ ਦਾ ਵਿਆਹ ਹੈ। ਜਿਸ ਕਰਕੇ ਜਸ਼ਨ ਦਾ ਦੌਰ ਚੱਲ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ‘ਚ ਵੱਡੀ ਗਿਣਤੀ ‘ਚ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਰੇਵਾਲ ਪਰਿਵਾਰ ਦੀ ਖੁਸ਼ੀ ‘ਚ ਸ਼ਾਮਿਲ ਹੋ ਰਹੇ ਨੇ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਨੇ ਆਪਣੇ ਬਰਥਡੇਅ ਦੇ ਨਾਲ ਆਪਣੇ ਨਿੱਕੇ ਪੁੱਤਰ ਗੁਰਬਾਜ਼ ਦੀ ਲੋਹੜੀ ਦਾ ਪ੍ਰੋਗਰਾਮ ਵੀ ਕੀਤਾ ਸੀ।

ਇਸ ਪ੍ਰੋਗਰਾਮ ‘ਤੇ ਵੀ ਸਾਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਪਹੁੰਚੀ ਸੀ। ਗੁਰਦਾਸ ਮਾਨ, ਰਣਜੀਤ ਬਾਵਾ, ਸੁਨੰਦਾ ਸ਼ਰਮਾ, ਜੱਸੀ ਗਿੱਲ, ਸਰਗੁਣ ਮਹਿਤਾ, ਅੰਮ੍ਰਿਤ ਮਾਨ, ਪਰਮੀਸ਼ ਵਰਮਾ ਤੋਂ ਇਲਾਵਾ ਕਈ ਹੋਰ ਕਲਾਕਾਰ ਸ਼ਾਮਿਲ ਹੋਏ ਸੀ।

ਗਿੱਪੀ ਗਰੇਵਾਲ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਗੀਤਾਂ ਦੇ ਨਾਲ ਬਾਕਮਾਲ ਦੀਆਂ ਫ਼ਿਲਮਾਂ ਵੀ ਦੇ ਰਹੇ ਨੇ। ਹਾਲ ਹੀ ਚ ਉਨ੍ਹਾਂ ਦੀ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਈ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...